08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੰਜਾਬ ਸਰਕਾਰ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ-ਰਣ ਸਿੰਘ ਮਹਿਲਾਂ <br/>

Ad Position 21
No active advertisement
ਅਜੀਤ ਡੈਸਕ 29-03-2026
ਛਾਜਲੀ, 28 ਮਾਰਚ (ਅਜਾਇਬ ਸਿੰਘ ਨੀਲੋਵਾਲ)-ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਣ ਸਿੰਘ ਮਹਿਲਾਂ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਤਾਜ਼ਾ ਬਜਟ ਵਿੱਚ ਨੰਬਰਦਾਰਾਂ ਲਈ ਮਾਣਭੱਤੇ ਵਿਚ ਕੋਈ ਵਾਧਾ ਨਾ ਕਰਨ 'ਤੇ ਗਹਿਰਾ ਰੋਸ ਪ੍ਰਗਟ ਕੀਤਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਰਕਾਰ ਵੱਲੋਂ ਨੰਬਰਦਾਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ, ਜਿਸ ਕਾਰਨ ਨੰਬਰਦਾਰ ਵਰਗ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ | ਉਨ੍ਹਾਂ ਇਹ ਗੱਲ ਪਿੰਡ ਛਾਜਲੀ ਵਿਖੇ ਨੰਬਰਦਾਰ ਸਤਨਾਮ ਸਿੰਘ ਸਮਰਾਓ ਪੱਤੀ ਦੇ ਪਿਤਾ ਅਜਮੇਰ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਿਰਕਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨੰਬਰਦਾਰਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ | ਦੱਸਣਯੋਗ ਹੈ ਕਿ ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮਾਰਕੀਟ ਕਮੇਟੀ ਛਾਜਲੀ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਵੀ ਭੋਗ ਸਮਾਗਮ ਵਿਚ ਸ਼ਾਮਲ ਹੋਏ | ਇਸ ਦੌਰਾਨ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਨੰਬਰਦਾਰ ਸਤਨਾਮ ਸਿੰਘ ਨੂੰ ਸਿਰੋਪਾਉ ਵੀ ਭੇਟ ਕੀਤਾ ਗਿਆ | ਉਕਤ ਤੋਂ ਇਲਾਵਾ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇਜਾ ਸਿੰਘ ਕਾਕੜਾ, ਬਲਾਕ ਸੁਨਾਮ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਛਾਜਲੀ, ਜਗਰਾਜ ਸਿੰਘ ਭੈਣੀ, ਪਰਮਜੀਤ ਸਿੰਘ, ਜੱਗਾ ਸਿੰਘ ਜਖੇਪਲ, ਅਜਾਇਬ ਸਿੰਘ ਨੀਲੋਵਾਲ ਅਤੇ ਸਤਗੁਰ ਸਿੰਘ ਛਾਜਲੀ ਸਮੇਤ ਕਈ ਹੋਰ ਨੰਬਰਦਾਰ ਅਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ. ਏ. ਵੀ. ਜੈਨ ਆਦਰਸ਼ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਧਾਰਮਿਕ ਸਮਾਗਮ ਨਾਲ ਸ਼ੁਰੂਆਤ ਅਗਲੀ ਖ਼ਬਰ ਮਹਿਲਾਂ ਕਾਲਜ ਦੇ ਵਿਦਿਆਰਥੀ ਨੇ ਲਗਾਇਆ ਵਿੱਦਿਅਕ ਟੂਰ <br/>
Ad Position 24