06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮੈਰੀਟੋਰੀਅਸ ਅਧਿਆਪਕ ਅੱਜ ਵਿੱਤ ਮੰਤਰੀ ਦੇ ਨਿਵਾਸ ਦਾ ਕਰਨਗੇ ਘਿਰਾਓ

Ad Position 21
No active advertisement
ਅਜੀਤ ਡੈਸਕ 03-04-2026
ਸੰਗਰੂਰ, 2 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਮੈਰੀਟੋਰੀਅਸ ਅਧਿਆਪਕ ਯੂਨੀਅਨ ਦੇ ਪ੍ਰਧਾਨ ਡਾ. ਟੀਨਾ, ਡਾ. ਅਜੈ ਸ਼ਰਮਾ, ਵਿਪਨੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਅਤੇ ਪੱਖਪਾਤੀ ਨੀਤੀਆਂ ਖ਼ਿਲਾਫ਼ ਅਧਿਆਪਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ 3 ਅਪ੍ਰੈਲ ਨੂੰ ਘਿਰਾਓ ਕਰਨਗੇ | ਉਨ੍ਹਾਂ ਕਿਹਾ ਕਿ 25 ਮਾਰਚ 2026 ਦੀ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਸਕੱਤਰ ਨੂੰ ਹਦਾਇਤ ਦਿੱਤੀ ਸੀ ਕਿ ਮੈਰੀਟੋਰੀਅਸ ਅਧਿਆਪਕਾਂ ਦੇ ਮਸਲਿਆਂ ਦੇ ਹੱਲ ਲਈ ਯੂਨੀਅਨ ਨਾਲ ਮੀਟਿੰਗ ਕਰ ਕੇ ਹੱਲ ਕੱਢਿਆ ਜਾਵੇ | ਉਨ੍ਹਾਂ ਕਿਹਾ ਕਿ ਅੱਜ ਤੱਕ ਕੋਈ ਢੁਕਵੀਂ ਕਾਰਵਾਈ ਨਾ ਹੋਣ ਕਾਰਨ ਇਹ ਸਪਸ਼ਟ ਹੈ ਕਿ ਸਰਕਾਰ ਸਿਰਫ਼ ਲਾਰੇ ਲਾ ਰਹੀ ਹੈ ਅਤੇ ਮਸਲੇ ਨੂੰ ਲਟਕਾ ਰਹੀ ਹੈ | ਆਗੂਆਂ ਅਨੁਸਾਰ ਪਿਛਲੇ 4 ਸਾਲਾਂ ਤੋਂ ਮੈਰੀਟੋਰੀਅਸ ਅਧਿਆਪਕ ਕੱਚੇ ਤੌਰ ਉੱਤੇ ਸੇਵਾਵਾਂ ਨਿਭਾਅ ਰਹੇ ਹਨ ਪਰ ਸਰਕਾਰ ਰੈਗੂਲਰ ਕਰਨ ਦੀ ਬਜਾਇ ਭਰੋਸੇ ਹੀ ਦੇ ਰਹੀ ਹੈ ਜਿਸ ਨਾਲ ਅਧਿਆਪਕਾਂ ਵਿੱਚ ਬੇਹੱਦ ਰੋਸ ਹੈ | ਡਾ. ਟੀਨਾ ਨੇ ਇਹ ਵੀ ਕਿਹਾ ਕਿ ਮੈਰੀਟੋਰੀਅਸ ਅਧਿਆਪਕ ਸ਼ਾਨਦਾਰ ਨਤੀਜੇ ਦੇ ਰਹੇ ਹਨ ਅਤੇ ਜੇ.ਈ.ਈ. ਮੇਨ ਵਿੱਚ 130 ਵਿਦਿਆਰਥੀਆਂ ਦੀ ਕਾਮਯਾਬੀ ਇਸ ਗੱਲ ਦੀ ਮਿਸਾਲ ਹੈ | ਯੂਨੀਅਨ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨੂੰ ਤੁਰੰਤ ਪੂਰਾ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ |


Ad Position 22
No active advertisement
ਪਿਛਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਦਾ ਸਿਸਟਮ ਫ਼ੇਲ੍ਹ <br/> ਅਗਲੀ ਖ਼ਬਰ ਸੰਤ ਅਤਰ ਸਿੰਘ ਅਤੇ ਸੰਤ ਬਲਵੰਤ ਸਿੰਘ ਦੀ ਯਾਦ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 5 ਨੂੰ
Ad Position 24