06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 03-04-2026
ਸੁਨਾਮ ਊਧਮ ਸਿੰਘ ਵਾਲਾ, 2 ਅਪ੍ਰੈਲ (ਧਾਲੀਵਾਲ, ਭੁੱਲਰ)-ਬੀਤੀ ਰਾਤ ਕੌਹਰੀਆਂ-ਰੋਗਲਾ ਸੜਕ 'ਤੇ ਹੋਏ ਹਾਦਸੇ 'ਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਪੁਲਿਸ ਚੌਂਕੀ ਕੌਹਰੀਆਂ ਦੇ ਇੰਚਾਰਜ ਸਹਾਇਕ ਥਾਣੇਦਾਰ ਮਿੱਠੂ ਰਾਮ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਵਾ ਕੁ ਨੌਂ ਵਜੇ ਮੱਖਣ ਸਿੰਘ (44) ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਰੋਗਲਾ ਮੋਟਰਸਾਈਕਲ 'ਤੇ ਕੌਹਰੀਆਂ ਆਪਣੀ ਦੁਕਾਨ ਤੋਂ ਕੰਮ-ਧੰਦੇ ਤੋਂ ਵਿਹਲਾ ਹੋ ਕੇ ਘਰ ਪਰਤ ਰਿਹਾ ਸੀ ਕਿ ਅਚਾਨਕ ਅੱਗਿਓਾ ਕਿਸੇ ਵਾਹਨ ਦੀਆਂ ਲਾਈਟਾਂ ਦੀ ਅੱਖਾਂ 'ਚ ਰੌਸ਼ਨੀ ਪੈਣ ਕਾਰਨ ਮੋਟਰ-ਸਾਈਕਲ ਦਾ ਸੰਤੁਲਨ ਵਿਗੜ ਕਰਕੇ ਉਹ ਡਿਗ ਪਿਆ | ਗੰਭੀਰ ਜ਼ਖਮੀ ਹਾਲਤ ਵਿਚ ਕੁਝ ਰਾਹਗੀਰਾਂ ਵੱਲੋਂ ਉਸ ਨੂੰ ਇਲਾਜ ਲਈ ਦਿੜ੍ਹਬਾ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਪਰ ਉਹ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਦਮ ਤੋੜ ਗਿਆ | ਸਹਾਇਕ ਥਾਣੇਦਾਰ ਮਿੱਠੂ ਰਾਮ ਨੇ ਕਿਹਾ ਕਿ ਪੁਲਿਸ ਵੱਲੋਂ ਮਿ੍ਤਕ ਦੇ ਪਿਤਾ ਸ਼ਮਸ਼ੇਰ ਸਿੰਘ ਦੇ ਬਿਆਨਾਂ 'ਤੇ ਬੀ.ਐੱਨ.ਐੱਸ.ਐੱਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸੂਬਾਈ ਦਫ਼ਤਰ ਉੱਤੇ ਹੋਏ ਗ੍ਰਨੇਡ ਹਮਲੇ ਤੋਂ ਭੜਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸੰਗਰੂਰ 'ਚ ਕੱਢਿਆ ਰੋਸ ਮਾਰਚ <br/>... ਅਗਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਦਾ ਸਿਸਟਮ ਫ਼ੇਲ੍ਹ <br/>
Ad Position 24