ਭਵਾਨੀਗੜ੍ਹ, 2 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਵਿਖੇ ਇਕ ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਸ਼ਹਿਰ ਦੇ ਇਕ ਦਰਜਨ ਆਗੂਆਂ ਨੇ ਕਾਂਗਰਸ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਬੋਲਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਾਂਗਰਸ ਦੀ ਪਿਛਲੀ ਸਰਕਾਰ ਦੇ ਕੰਮਾਂ ਨੂੰ ਦੇਖਦਿਆਂ ਲੋਕਾਂ ਵੱਲੋਂ ਕਾਂਗਰਸ ਵਿਚ ਸ਼ਮੂਲੀਅਤ ਕਰ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸ ਮੌਕੇ 'ਤੇ ਕਾਂਗਰਸ 'ਚ ਸ਼ਾਮਿਲ ਹੋਏ ਮਾਨਵ ਅੱਤਰੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਤੋਂ ਕਾਫੀ ਪ੍ਰਭਾਵਿਤ ਹਨ | ਉਨ੍ਹਾਂ ਨੇ ਕਿਹਾ ਕਿ ਪਾਰਟੀ ਨਾਲ ਜੁੜ ਕੇ ਉਹ ਇਲਾਕੇ ਦੇ ਨੌਜਵਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਵਚਨਬੱਧ ਹਨ | ਇਸ ਮੌਕੇ 'ਤੇ ਮਾਨਵ ਅੱਤਰੀ, ਸੁਖਮਨ ਸਿੰਘ, ਸਹਿਜਪ੍ਰੀਤ ਸਿੰਘ, ਮਨਵੀਰ ਸਿੰਘ, ਸਤਨਾਮ ਸਿੰਘ, ਅਰਮਾਨ ਸਿੰਘ, ਗੁਰਪ੍ਰੀਤ ਸਿੰਘ, ਰਿੰਕੂ ਸ਼ਰਮਾ, ਗੁਰਸਾਹਿਬਪ੍ਰੀਤ ਸਿੰਘ, ਸੁਖਨਾਮ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ ਆਦਿ ਨੇ ਕਾਂਗਰਸ ਵਿਚ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਤੂਰ, ਰਾਜਿੰਦਰ ਸਿੰਘ ਸੰਘਰੇੜੀ, ਸੁਖਮਹਿੰਦਰ ਪਾਲ ਸਿੰਘ ਤੂਰ ਸਾਬਕਾ ਪ੍ਰਧਾਨ ਨਗਰ ਕੌਂਸਲ, ਕਾਂਗਰਸ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਕੁਲਦੀਪ ਸ਼ਰਮਾਂ, ਬਲਵਿੰਦਰ ਸਿੰਘ ਘਾਬਦੀਆ, ਹਰਦੀਪ ਸਿੰਘ ਤੂਰ, ਜਗਤਾਰ ਸ਼ਰਮਾਂ ਨਮਾਂਦਾ, ਸਵਰਨਜੀਤ ਸਿੰਘ, ਹਰਵਿੰਦਰ ਕੌਰ , ਸੰਜੀਵ ਲਾਲਕਾ ਸਾਰੇ ਕੌਂਸਲਰ, ਮੰਗਤ ਸ਼ਰਮਾਂ, ਗੁਰਪ੍ਰੀਤ ਸਿੰਘ ਕੰਧੋਲਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |