06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬਚਪਨ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 03-04-2026
ਮੂਣਕ, 2 ਅਪ੍ਰੈਲ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ, ਪ੍ਰਵੀਨ ਮਦਾਨ)-ਨੇੜਲੇ ਪਿੰਡ ਹਮੀਰਗੜ੍ਹ ਵਿਖੇ ਸੁਖਮਨੀ ਐਜੂਕੇਸ਼ਨ ਐਂਡ ਵੈੱਲਫੇਅਰ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਵਿੱਦਿਅਕ ਸੰਸਥਾ ਬਚਪਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਰਬੱਤ ਦੇ ਭਲੇ ਅਤੇ ਬੱਚਿਆਂ ਦੀ ਸੈਸ਼ਨ 2025 -2026 ਦੌਰਾਨ ਵਧੀਆਂ ਕਾਰਗੁਜ਼ਾਰੀ ਦੇ ਸ਼ੁਕਰਾਨੇ ਅਤੇ ਆਉਣ ਵੇਲੇ ਸੈਸ਼ਨ 2026-2027 ਲਈ ਮੇਹਰ ਭਰਿਆਂ ਹੱਥ ਰੱਖਣ ਲਈ ਓਟ ਆਸਰਾ ਲੈਂਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਕਥਾਵਾਚਕ ਭਾਈ ਜਨਕ ਸਿੰਘ ਜੀ ਹਮੀਰਗੜ੍ਹ ਵਾਲਿਆਂ ਵਲੋਂ ਗੁਰਬਾਣੀ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸੈਸ਼ਨ 2025-26 ਦੌਰਾਨ ਪੜ੍ਹਾਈ ਦੇ ਨਾਲ ਨਾਲ ਵਧੀਆ ਵਿਵਹਾਰ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭੋਗ ਪੈਣ ਉਪਰੰਤ ਸਕੂਲ ਦਾ ਨਤੀਜਾ ਐਲਾਨਿਆ ਗਿਆ ਜੋ ਕਿ 100 ਪ੍ਰਤੀਸ਼ਤ ਰਿਹਾ | ਇਸ ਮੌਕੇ ਇਲਾਕੇ ਦੀ ਮੋਹਤਬਰ ਹਸਤੀਆਂ ਸਰਪੰਚ ਪੰਚ ਵਿਸ਼ੇਸ਼ ਤੌਰ ਤੇ ਪਹੁੰਚੇ | ਇਸ ਮੌਕੇ ਸਕੂਲ ਦੇ ਚੇਅਰਪਰਸਨ ਮੈਡਮ ਸੁਖਦੀਪ ਕੌਰ ਨੇ ਬੋਲਦਿਆਂ ਕਿਹਾ ਕਿ ਸਾਨੂੰ ਮਾਪੇ ਪਹਿਲਾਂ ਦੀ ਤਰ੍ਹਾਂ ਸੰਪੂਰਨ ਸਹਿਯੋਗ ਦਿੰਦੇ ਰਹਿਣ ਜਿਸ ਨਾਲ ਅਸੀਂ ਬੱਚਿਆਂ ਦੀ ਪੜਾਈ ਵਿੱਚ ਦਿਨੋ ਦਿਨ ਹੋਰ ਸੁਧਾਰ ਕਰ ਸਕੀਏ | ਸਕੂਲ ਵਿਖੇ ਬ੍ਰੇਕਿੰਗ ਬਾਊਡਰੀਜ਼ ਕੰਪਨੀ ਦੇ ਸਹਿਯੋਗ ਨਾਲ ਇੱਕ ਆਧੁਨਿਕਯੁਗ ਦੀ ਨਵੀਂ ਸਿੱਖਿਆਂ ਪ੍ਰਣਾਲੀ ਜਿਸ ਰਾਹੀ ਪੜਾਈ ਨੂੰ ਹੋਰ ਅਸਾਨ ਅਤੇ ਦਿਲਚਸਪ ਬਣਾਇਆ ਜਾ ਰਿਹਾ ਹੈ ਸ਼ੁਰੂ ਕੀਤੀ ਜਾ ਰਹੀ | ਇਸ ਮੌਕੇ ਪਿ੍ੰਸੀਪਲ ਕਿ੍ਸ਼ਨ ਰਾਣਾ, ਮਾਸਟਰ ਜਗਮੇਲ ਸਿੰਘ, ਡਾ ਬਰਜਿੰਦਰ ਸਿੰਘ, ਮਾਸਟਰ ਤੇਜਾ ਸਿੰਘ, ਮਾਸਟਰ ਮੇਘ ਸਿੰਘ ਅਤੇ ਬੱਚਿਆਂ ਦੇ ਭਾਰੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ | ਅੰਤ ਵਿਚ ਸਕੂਲ ਦੇ ਚੇਅਰਪਰਸਨ ਮੈਡਮ ਸੁਖਦੀਪ ਕੌਰ ਨੇ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ |


Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਮਾਲੇਰਕੋਟਲਾ ਵਲੋਂ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਕਣਕ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਕੀਤੀ ਮੀਟਿੰਗ <... ਅਗਲੀ ਖ਼ਬਰ ਸਮਾਜ ਸੇਵੀ ਦਰਸ਼ਨ ਸ਼ਰਮਾਂ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24