06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਡੀ.ਸੀ. ਮਾਲੇਰਕੋਟਲਾ ਵਲੋਂ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਕਣਕ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 03-04-2026

ਮਲੇਰਕੋਟਲਾ, 2 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਵੱਲੋਂ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਮੰਡੀ ਬੋਰਡ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਖ਼ਰੀਦ ਸੀਜ਼ਨ ਸੰਬੰਧੀ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਦੀਆਂ ਅਨਾਜ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕੇ | ਡਿਪਟੀ ਕਮਿਸ਼ਨਰ ਨੇ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਯੋਗ ਪ੍ਰਬੰਧ ਯਕੀਨੀ ਬਣਾਉਣ ਲਈ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਆਉਣੀ ਚਾਹੀਦੀ ਅਤੇ ਇਸ ਲਈ ਸਾਰੇ ਲੋੜੀਂਦੇ ਇੰਤਜ਼ਾਮ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ | ਉਨ੍ਹਾਂ ਬਾਰਦਾਨਾ, ਢੋਆ-ਢੁਆਈ ਅਤੇ ਮੰਡੀਆਂ ਵਿੱਚ ਹੋਰ ਬੁਨਿਆਦੀ ਸਹੂਲਤਾਂ ਦੀ ਅਗਾਊਾ ਤਿਆਰੀ ਕਰਨ 'ਤੇ ਖ਼ਾਸ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਦੇ ਵੀ ਪੂਰੇ ਪ੍ਰਬੰਧ ਕੀਤੇ ਜਾਣ | ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਅਨਾਜ ਦੀ ਖ਼ਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਹਦਾਇਤ ਕੀਤੀ ਕਿ ਖ਼ਰੀਦੀ ਗਈ ਕਣਕ ਦੀ ਤੁਰੰਤ ਲਿਫ਼ਟਿੰਗ ਕਰਕੇ ਮੰਡੀਆਂ ਵਿਚੋਂ ਸਟੋਰੇਜ ਲਈ ਭੇਜਣਾ ਯਕੀਨੀ ਬਣਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫ਼ਸਲ ਹੀ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਹੋ ਸਕੇ ਅਤੇ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀ, ਰਸਮਿੰਦਰ ਸਿੰਘ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਚਾਰ ਸਾਲ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਲੈ ਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਬੈਠਕਾਂ ਦਾ ਸਿਲਸਿਲਾ ਜਾਰ... ਅਗਲੀ ਖ਼ਬਰ ਬਚਪਨ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>
Ad Position 24