ਸੰਗਰੂਰ, 2 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਭਾਈਚਾਰਕ ਤਾਲਮੇਲ ਮੰਚ ਸੰਗਰੂਰ ਵੱਲੋਂ ਹੁਸ਼ਿਆਰਪੁਰ ਜ਼ਿਲੇ੍ਹ ਦੇ ਪਿੰਡ ਨੂਰਪੁਰ ਜੱਟਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਰਾਹੀ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਭਾਈਚਾਰਕ ਤਾਲਮੇਲ ਮੰਚ ਦੇ ਪ੍ਰਧਾਨ ਸੁਰਜੀਤ ਸਿੰਘ ਕਾਲੀਆ, ਦੀ ਅਗਵਾਈ ਹੇਠ ਵਫ਼ਦ ਵਿੱਚ ਚਮਕੌਰ ਸਿੰਘ ਖੇੜੀ, ਕਰਮ ਸਿੰਘ, ਮੇਜਰ ਸਿੰਘ ਬੱਗੂਆਣਾ ਨੇ ਡੀ.ਸੀ. ਕੋਲ ਵਫ਼ਦ ਦੇ ਰੂਪ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ | ਆਗੂਆਂ ਨੇ ਕਿਹਾ ਕਿ ਡਾ. ਅੰਬੇਡਕਰ ਨੇ ਸਾਰੇ ਭਾਰਤੀਆਂ ਨੂੰ ਬਰਾਬਰ ਅਧਿਕਾਰ ਦੇ ਕੇ ਤਰੱਕੀ ਦੇ ਰਾਹ ਖੋਲ਼ੇ ਸਨ ਪਰ ਧਾਰਮਿਕ ਕੱਟੜਵਾਦ ਵਾਲੀ ਸੋਚ ਦੇ ਲੋਕਾਂ ਨੂੰ ਇਹ ਮਨਜ਼ੂਰ ਨਹੀਂ ਹੈ ਕਿਉਂਕਿ ਅਜਿਹੇ ਲੋਕ ਜਾਤੀਵਾਦ ਵਿੱਚ ਵਿਸ਼ਵਾਸ ਰੱਖਦੇ ਹਨ | ਅਜਿਹੇ ਅਨਸਰਾਂ ਨੂੰ ਨੱਥ ਪਾਉਣ ਲਈ ਹੁਸ਼ਿਆਰਪੁਰ ਦੇ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੀ ਹਦਾਇਤਾਂ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ |