11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਜ਼ਰੂਰੀਕਾਨੂੰਨ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਕੱਟੇ ਗਏ ਚਲਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਸੰਦੌੜ, 3 ਅਪ੍ਰੈਲ (ਜਸਵੀਰ ਸਿੰਘ ਜੱਸੀ) - ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਉਲਪੀਅਨ ਦੀ ਅਗਵਾਈ ਹੇਠ ਅਮਨ ਕਾਨੂੰਨ ਦੀ ਸਥਿਤੀ ਬਹਾਲ ਕਰਨ ਲਈ ਪੁਲਿਸ ਥਾਣਾ ਸੰਦੌੜ ਦੇ ਮੁਖੀ ਤਰਸੇਮ ਚੰਦ ਵੱਲੋਂ ਆਪਣੀ ਪੁਲਿਸ ਪਾਰਟੀ ਸਮੇਤ ਮਲੇਰ ਕੋਟਲਾ ਰਾਏਕੋਟ ਰੋਡ ਪਿੰਡ ਬੁੱਕਣਵਾਲਾ ਬੱਸ ਸਟੈਂਡ 'ਤੇ ਵਿਸ਼ੇਸ਼ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ | ਚੈਕਿੰਗ ਦੌਰਾਨ ਬਿਨਾਂ ਹੈਲਮਟ ਮੋਟਰਸਾਈਕਲ ਚਲਾਉਣ, ਬਿਨਾਂ ਸੀਟ ਬੈਲਟ ਗੱਡੀ ਚਲਾਉਣ, ਕਾਗ਼ਜ਼ਾਤ ਪੂਰੇ ਨਾ ਹੋਣ ਅਤੇ ਹੋਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ | ਪੁਲਿਸ ਵੱਲੋਂ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਜਾਗਰੂਕ ਕੀਤਾ ਗਿਆ | ਥਾਣਾ ਮੁਖੀ ਤਰਸੇਮ ਚੰਦ ਨੇ ਦੱਸਿਆ ਕਿ ਅਜਿਹੇ ਨਾਕੇ ਲਗਾਤਾਰ ਜਾਰੀ ਰਹਿਣਗੇ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਵੀ ਕਿਸਮ ਦੀ ਰਿਆਇਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਅਤੇ ਹੋਰਾਂ ਦੀ ਸੁਰੱਖਿਆ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ | ਇਸ ਮੌਕੇ ਏ.ਐਸ.ਆਈ. ਸੁਖਵਿੰਦਰ ਸਿੰਘ, ਏ.ਐਸ.ਆਈ. ਧਰਮਿੰਦਰ ਸਿੰਘ, ਹੌਲਦਾਰ ਬੀਬਾ ਮਨਪ੍ਰੀਤ ਕੌਰ, ਕਾਂਸਟੇਬਲ ਰਮਨਦੀਪ ਕੌਰ, ਚਰਨਜੀਤ ਕੌਰ ਸਮੇਤ ਕਈ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਬੋਰਡ ਦਾ ਐੱਸ.ਡੀ.ਓ ਚੌਕਸੀ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ <br/> ਅਗਲੀ ਖ਼ਬਰ ਰਾਜੇਸ਼ ਧੀਮਾਨ ਜ਼ਿਲ੍ਹਾ ਕਿ੍ਕੇਟ ਐਸੋਸੀਏਸ਼ਨ ਸੰਗਰੂਰ ਦੇ ਮੁੜ ਬਣੇ ਪ੍ਰਧਾਨ <br/>
Ad Position 24