ਸੁਨਾਮ ਊਧਮ ਸਿੰਘ ਵਾਲਾ, 3 ਅਪ੍ਰੈਲ (ਭੁੱਲਰ, ਧਾਲੀਵਾਲ, ਸੱਗੂ) - ਸ਼੍ਰੀ ਬਾਲਾ ਜੀ ਖਾਟੂ ਸ਼ਿਆਮ ਮੰਦਿਰ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਸ਼੍ਰੀ ਰਾਮ ਭਗਤ ਹਨੂੰਮਾਨ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਸ਼੍ਰੀ ਨੈਨਾ ਦੇਵੀ ਮੰਦਿਰ ਤੋਂ ਲੈ ਕੇ ਸ਼੍ਰੀ ਬਾਲਾ ਜੀ ਮੰਦਿਰ ਤੱਕ ਵਿਸ਼ਾਲ ਝੰਡਾ ਯਾਤਰਾ ਕੱਢੀ ਗਈ | ਜਿਸ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਦਾਮਨ ਬਾਜਵਾ ਨੇ ਕਿਹਾ ਕਿ ਸ਼੍ਰੀ ਬਾਲਾ ਜੀ ਖਾਟੂ ਸ਼ਿਆਮ ਮੰਦਿਰ ਵੱਲੋਂ ਕੱਢੀ ਜਾ ਰਹੀ ਯਾਤਰਾ ਸਮਾਜ ਵਿੱਚ ਧਾਰਮਿਕਤਾ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ | ਉਨ੍ਹਾਂ ਸਮਿਤੀ ਦੇ ਮੈਂਬਰਾਂ ਨੂੰ ਉਪਰਾਲੇ ਲਈ ਵਧਾਈ ਦਿੱਤੀ | ਕਮੇਟੀ ਅਹੁਦੇਦਾਰਾਂ ਵੱਲੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗੌਰਵ ਜਨਾਲੀਆ, ਮੈਡਮ ਗੀਤਾ ਸ਼ਰਮਾ, ਘਣਸ਼ਿਆਮ ਕਾਂਸਲ, ਸੰਜੇ ਗੋਇਲ ਖਡਿਆਲੀਆ, ਧੀਰਜ ਗੋਇਲ, ਅੰਕਿਤ ਕਾਂਸਲ ਅਤੇ ਸੰਦੀਪ ਸ਼ਰਮਾ ਆਦਿ ਮੌਜੂਦ ਸਨ |