11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪਿੰਡ ਉੱਪਲ ਖੇੜੀ ਵਿਖੇ ਡੀ.ਸੀ ਵਲੋਂ ਆਂਗਣਵਾੜੀ ਸੈਂਟਰ ਦਾ ਉਦਘਾਟਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਮਲੇਰਕੋਟਲਾ, 3 ਅਪ੍ਰੈਲ (ਥਿੰਦ, ਸਰੌਦ, ਜੈਨ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮਲੇਰਕੋਟਲਾ ਵੱਲੋਂ ਜ਼ਿਲ੍ਹੇ ਵਿਚ 545 ਆਂਗਣਵਾੜੀ ਸੈਂਟਰ ਕਾਰਜਸ਼ੀਲ ਹਨ, ਜਿਨ੍ਹਾਂ ਰਾਹੀਂ ਪੰਜਾਬ ਸਰਕਾਰ ਦੀਆਂ ਵੱਖ ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ | ਉਪਰੋਕਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਅੱਜ ਪਿੰਡ ਉੱਪਲ ਖੇੜੀ ਵਿਖੇ ਨਵੀਨੀਕਰਤ ਆਂਗਣਵਾੜੀ ਸੈਂਟਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵੱਲੋਂ ਸੈਂਟਰ ਵਿਚ ਮੌਜੂਦ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਨਵੀਨੀਕਰਨ ਸਬੰਧੀ ਪ੍ਰਤੀਕਿ੍ਰਿਆ ਨੂੰ ਜਾਣਿਆ ਗਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਰਧਮਾਨ ਟੈਕਸਟਾਈਲ ਗਰੁੱਪ ਦੇ ਸਹਿਯੋਗ ਦੀ ਭਰਪੂਰ ਸ਼ਲਾਘਾ ਕਰਦਿਆਂ ਭਵਿੱਖ ਵਿਚ ਹੋਰ ਆਂਗਣਵਾੜੀ ਸੈਂਟਰਾਂ ਦੇ ਨਵੀਨੀਕਰਨ ਲਈ ਵੀ ਸਹਿਯੋਗ ਦੀ ਅਪੀਲ ਕੀਤੀ ਗਈ | ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮਲੇਰਕੋਟਲਾ ਵੱਲੋਂ ਸੀ.ਐਸ.ਆਰ. ਸਕੀਮ ਅਧੀਨ ਆਂਗਣਵਾੜੀ ਸੈਂਟਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਉਦਯੋਗਿਕ ਇਕਾਈਆਂ ਨਾਲ ਸੰਪਰਕ ਕੀਤਾ ਗਿਆ | ਇਸ ਤਹਿਤ ਪਹਿਲੇ ਪੜਾਅ ਵਿਚ 9 ਆਂਗਣਵਾੜੀ ਸੈਂਟਰਾਂ ਦੀ ਚੋਣ ਕੀਤੀ ਗਈ, ਜਿਨ੍ਹਾਂ 'ਚੋਂ ਪਿੰਡ ਉੱਪਲ ਖੇੜੀ, ਰਾਣਵਾਂ ਅਤੇ ਚੋਂਦਾ ਦੇ 3 ਸੈਂਟਰਾਂ ਨੂੰ ਅਰਿਹੰਤ ਸਪਿਨਿੰਗ ਮਿਲਜ਼ ਮਲੇਰਕੋਟਲਾ (ਵਰਧਮਾਨ ਟੈਕਸਟਾਈਲ ਗਰੁੱਪ ਅਧੀਨ) ਸੀ.ਐੱਸ.ਆਰ. ਸਕੀਮ ਰਾਹੀ ਚੁਣਿਆ ਗਿਆ | ਇਸ ਮੌਕੇ ਵਰਧਮਾਨ ਟੈਕਸਟਾਈਲ ਗਰੁੱਪ ਵੱਲੋਂ ਜਨਰਲ ਮੈਨੇਜਰ ਸੁਮਿਤ ਅਗਰਵਾਲ, ਐਚ.ਆਰ. ਮੈਨੇਜਰ ਸੁਰਿੰਦਰ ਭਾਟੀਆ ਅਤੇ ਰਾਜ ਕੁਮਾਰ ਹਾਜ਼ਰ ਰਹੇ | ਇਸ ਤੋਂ ਇਲਾਵਾ ਸੀ.ਡੀ.ਪੀ.ਓ. ਪਵਨ ਕੁਮਾਰ, ਸੁਪਰਵਾਈਜ਼ਰ ਉਰਵਸ਼ੀ ਚੁੱਘ, ਬਲਪ੍ਰੀਤ ਕੌਰ ਅਤੇ ਜਸਵਿੰਦਰ ਕੌਰ, ਆਂਗਣਵਾੜੀ ਵਰਕਰ ਗੁਰਦੀਪ ਕੌਰ ਅਤੇ ਕਿਸ਼ਵਰ ਬੇਗਮ ਸਮੇਤ ਪਿੰਡ ਦੇ ਸਰਪੰਚ ਸ਼ਮਸ਼ਾਦ ਖਾਨ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਜੇ.ਪੀ ਵਲੋਂ ਹਲਕਾ ਇੰਚਾਰਜ ਹੀਰਾ ਸਿੰਘ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ <br/> ਅਗਲੀ ਖ਼ਬਰ 5ਵੀਂ ਦੇ 12 ਸਕੂਲਾਂ ਦੇ ਪਹਿਲੇ ਸਥਾਨਾਂ 'ਤੇ ਆਏ ਵਿਦਿਆਰਥੀਆਂ ਦਾ ਸਨਮਾਨ
Ad Position 24