11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੀ.ਜੇ.ਪੀ ਵਲੋਂ ਹਲਕਾ ਇੰਚਾਰਜ ਹੀਰਾ ਸਿੰਘ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਅਮਰਗੜ੍ਹ, 3 ਅਪ੍ਰੈਲ (ਪਵਿੱਤਰ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਪੰਡਿਤ ਦੀਨਦਿਆਲ ਉਪਾਧਿਆਯ ਪ੍ਰਸ਼ਿਕਸ਼ਣ ਮਹਾਂ ਅਭਿਆਨ 2026 ਦੇ ਤਹਿਤ ਇੱਕ ਅਹਿਮ ਮੀਟਿੰਗ ਹਲਕਾ ਇੰਚਾਰਜ ਹੀਰਾ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ | ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਆਖਿਆ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਇਸ ਲਈ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਪਾਰਟੀ ਦੇ ਇਤਿਹਾਸਿਕ ਪਿਛੋਕੜ ਤੋਂ ਜਾਣੂ ਕਰਵਾਇਆ ਗਿਆ ਅਤੇ ਪਾਰਟੀ ਦੇ ਮੁੱਢਲੇ ਢਾਂਚੇ ਨੂੰ ਸਿਖਲਾਈ ਕੈਂਪ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ | ਮੀਟਿੰਗ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਹਰ ਪਿੰਡ ਅਤੇ ਹਰ ਮੁਹੱਲੇ ਤੱਕ ਮਜ਼ਬੂਤ ਕਰਨ, ਅਤੇ ਮੋਦੀ ਸਰਕਾਰ ਵੱਲੋਂ ਰਾਸ਼ਟਰ ਹਿਤ ਕੀਤੇ ਜਾ ਰਹੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਜ਼ਮੀਨੀ ਪੱਧਰ ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਵਰਕਰਾਂ ਨੂੰ ਉਤਸ਼ਾਹਿਤ ਕਰਨ ਅਤੇ ਅਗਲੀ ਰਣਨੀਤੀ ਉਲੀਕਣ ਲਈ ਆਉਣ ਵਾਲੇ ਦਿਨਾਂ ਵਿੱਚ ਬਹੁਤ ਵੱਡੀ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਸਾਡੇ ਸੂਬਾ ਪ੍ਰਧਾਨ ਅਤੇ ਸੀਨੀਅਰ ਲੀਡਰਸ਼ਿਪ ਸ਼ਮੂਲੀਅਤ ਕਰੇਗੀ | ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਹੋਰ ਆਗੂਆਂ ਦਾ ਧੰਨਵਾਦ ਕਰਦਿਆ ਹਲਕਾ ਇੰਚਾਰਜ ਹੀਰਾ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਲੋਕ ਭਾਜਪਾ ਨਾਲ ਜੁੜ ਰਹੇ ਹਨ ਅਤੇ ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਭਾਜਪਾ ਦੇ ਹੱਕ ਵਿੱਚ ਆਪਣਾ ਫ਼ਤਵਾ ਦੇਣਗੇ | ਇਸ ਮੌਕੇ ਐੱਸ.ਕੇ.ਦੇਵ,ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ, ਮੰਡਲ ਪ੍ਰਧਾਨ ਰਾਜਨ ਘਈ, ਰਮੇਸ਼ ਘਈ, ਜ਼ਿਲ੍ਹਾ ਕਿਸਾਨ ਮੋਰਚਾ ਭਾਜਪਾ ਪ੍ਰਧਾਨ ਅਰਸ਼ਦੀਪ ਸਿੰਘ, ਮੰਡਲ ਪ੍ਰਧਾਨ ਪਵਨ ਸ਼ਰਮਾ, ਦਿਹਾਤੀ ਮੰਡਲ ਪ੍ਰਧਾਨ ਜਨਦੀਪਇੰਦਰ ਸਿੰਘ,ਜੱਗੀ ਸਿੰਘ, ਜ਼ਿਲ੍ਹਾ ਐੱਸ.ਸੀ. ਮੋਰਚਾ ਦੇ ਪ੍ਰਧਾਨ ਹਰਜਿੰਦਰ ਸਿੰਘ ਮੰਨਵੀ, ਪ੍ਰੇਮ ਚੰਦ ਕਪੂਰ ਤੇ ਗੋਬਿੰਦਰ ਸਿੰਘ ਤੋਂ

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਲਈ ਦਾਖ਼ਲੇ ਸ਼ੁਰੂ <br/> ਅਗਲੀ ਖ਼ਬਰ ਪਿੰਡ ਉੱਪਲ ਖੇੜੀ ਵਿਖੇ ਡੀ.ਸੀ ਵਲੋਂ ਆਂਗਣਵਾੜੀ ਸੈਂਟਰ ਦਾ ਉਦਘਾਟਨ <br/>
Ad Position 24