09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੰਚਾਇਤਾਂ ਵਲੋਂ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦਾ ਵਿਸ਼ੇਸ਼ ਸਨਮਾਨ <br/>

Ad Position 21
repet_subhas-goyals [Copy P29]
ਪਿੰਡ ਸੁਲਤਾਨਪੁਰ ਬਧਰਾਵਾਂ ਵਿਖੇ ਕੀਤੇ ਸਨਮਾਨ ਉਪਰੰਤ ਸੰਬੋਧਨ ਕਰਦੇ ਹੋਏ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਨਾਲ ਸਰਪੰਚ ਅਮਨਦੀਪ ਸਿੰਘ ਸੰਧੂ ਅਤੇ ਹੋਰ ਮੋਹਤਵਾਰ ਆਗੂ | ਤਸਵੀਰ : ਜਸਵੀਰ ਸਿੰਘ ਜੱਸੀ <br/> 04-04-2026
ਸੰਦੌੜ, 3 ਅਪ੍ਰੈਲ (ਜਸਵੀਰ ਸਿੰਘ ਜੱਸੀ) - ਸਰਕਲ ਸੰਦੌੜ ਦੇ ਪਿੰਡ ਮਾਣਕੀ, ਕਸਬਾ ਭੁਰਾਲ, ਖ਼ੁਰਦ ਕਲਿਆਣ, ਮਹੋਲੀ ਖ਼ੁਰਦ ਅਤੇ ਸੁਲਤਾਨਪੁਰ ਬੁਧਰਾਵਾਂ, ਫੋਜੇਵਾਲ, ਫਰਵਾਲੀ ਵਿਖੇ ਆਯੋਜਿਤ ਲੋਕ ਮੀਟਿੰਗਾਂ ਦੌਰਾਨ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦਾ ਵੱਖ-ਵੱਖ ਗ੍ਰਾਮ ਪੰਚਾਇਤਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਨ੍ਹਾਂ ਮੀਟਿੰਗਾਂ ਵਿੱਚ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਹਾਜ਼ਰੀ ਲਗਵਾਈ ਅਤੇ ਆਪਣੇ ਮੁੱਦੇ ਵੀ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦੇ ਸਾਹਮਣੇ ਰੱਖੇ | ਵਿਧਾਇਕ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਭਰੋਸਾ ਦਿਵਾਇਆ | ਇਸ ਦੌਰਾਨ ਸਰਪੰਚ ਅਮਨਦੀਪ ਸਿੰਘ ਸੰਧੂ ਸੁਲਤਾਨਪੁਰ ਬੁਧਰਾਵਾਂ, ਸਰਪੰਚ ਸੁਖਦੇਵ ਸਿੰਘ ਮਾਣਕੀ ਸਰਪੰਚ ਗੁਰਮੁਖ ਸਿੰਘ ਫਰਵਾਲੀ, ਅਤੇ ਹੋਰ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਗਰਾਂਟਾਂ ਮੁਹੱਈਆ ਕਰਵਾਉਣ ਲਈ ਧੰਨਵਾਦ ਕਰਦਿਆਂ ਸਨਮਾਨ ਕੀਤਾ ਗਿਆ | ਪੰਚਾਇਤਾਂ ਨੇ ਕਿਹਾ ਕਿ ਇਨ੍ਹਾਂ ਗਰਾਂਟਾਂ ਨਾਲ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਬੁਨਿਆਦੀ ਸੁਵਿਧਾਵਾਂ ਵਿਚ ਸੁਧਾਰ ਆਵੇਗਾ | ਮੀਟਿੰਗਾਂ ਦਾ ਮਾਹੌਲ ਉਤਸ਼ਾਹਪੂਰਨ ਰਿਹਾ ਅਤੇ ਲੋਕਾਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਤੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਉਨ੍ਹਾਂ ਨਾਲ ਪੀਏ ਗੁਰਮੁਖ ਸਿੰਘ ਸਰਪੰਚ ਪਿੰਡ ਖ਼ਾਨਪੁਰ, ਜ਼ਿਲ੍ਹਾ ਪਰਿਸ਼ਦ ਮੈਂਬਰ ਹਰੀਪਾਲ ਸਿੰਘ ਕਸਬਾ ਚੇਅਰਮੈਨ ਸੰਤੋਖ ਸਿੰਘ ਦਸੋਧਾ ਸਿੰਘ ਵਾਲਾ, ਬਲਾਕ ਸੋਸ਼ਲ ਮੀਡੀਆ ਇੰਚਾਰਜ ਯਾਸਰ ਅਰਫਾਤ, ਯੂਥ ਆਗੂ ਮਾਨੀ ਬਧਰਾਵਾਂ, ਸਰਪੰਚ ਬਲਵੀਰ ਸਿੰਘ ਕਸਬਾ ਭੁਰਾਲ, ਜੱਸੂ ਫਰਵਾਲੀ ਸੀਨੀਅਰ ਆਪ ਆਗੂ ਨਿਰਮਲ ਸਿੰਘ ਮਹੋਲੀ, ਆਪ ਆਗੂ ਲਾਲੀ ਮਲੇਰਕੋਟਲਾ, ਸਮੇਤ ਕਈ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਨੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਗਿਆਨਸ਼ ਗਲੋਬਲ ਸਕੂਲ ਸਲੇਮਪੁਰ ਵਿਖੇ 'ਡਿਜੀਟਲ ਫੈਸਟ' ਦੌਰਾਨ ਵਿਦਿਆਰਥੀਆਂ ਨੇ ਦਿਖਾਈ ਆਪਣੀ ਤਕਨੀਕੀ ਕਲਾ <br/>
Ad Position 24