09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਲਹਿਰਾ ਕਿ੍ਕਟ ਕੱਪ 'ਤੇ ਨਰਵਾਣਾ ਦੀ ਟੀਮ ਨੇ ਕੀਤਾ ਕਬਜ਼ਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਲਹਿਰਾਗਾਗਾ, 3 ਅਪ੍ਰੈਲ (ਅਸ਼ੋਕ ਗਰਗ) - ਧੰਨ ਧੰਨ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਲਹਿਰਾਗਾਗਾ ਵਲੋਂ ਦੂਜਾ ਲਹਿਰਾ ਕਿ੍ਕਟ ਕੱਪ ਕਲੱਬ ਦੇ ਸਰਪ੍ਰਸਤ ਸੀਨੀਅਰ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਦਕਰ ਸਟੇਡੀਅਮ ਲਹਿਰਾਗਾਗਾ ਵਿਖੇ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਪੰਜਾਬ ਤੇ ਹਰਿਆਣਾ ਦੀਆਂ 32 ਟੀਮਾਂ ਨੇ ਭਾਗ ਲਿਆ | ਇਸ ਟੂਰਨਾਮੈਂਟ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕੀਤਾ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਜਿੱਥੇ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ ਉੱਥੇ ਆਪਸੀ ਭਾਈਚਾਰਕ ਸਾਂਝ ਵੀ ਵਧਾਉਂਦੀਆਂ ਹਨ | ਸ੍ਰੀ ਗੋਇਲ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ ਸਗੋਂ ਨੌਜਵਾਨਾਂ ਨੂੰ ਅਨੁਸ਼ਾਸਨ ਅਤੇ ਸਵੈ-ਵਿਸ਼ਵਾਸ ਵਰਗੇ ਗੁਣ ਵੀ ਸਿਖਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਖੇਡ ਮੈਦਾਨਾਂ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੁੰਦੇ ਹਨ | ਇਸ ਟੂਰਨਾਮੈਂਟ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਨਰਵਾਣਾ (ਹਰਿਆਣਾ) ਦੀ ਟੀਮ ਨੂੰ 51 ਹਜ਼ਾਰ ਰੁਪਏ ਨਗਦ ਇਨਾਮ ਤੇ ਕੱਪ ਦੇ ਕੇ ਸਨਮਾਨਿਤ ਕੀਤਾ ਗਿਆ ਜਦਕਿ ਦੂਸਰੇ ਸਥਾਨ 'ਤੇ ਸੁਨਾਮ ਦੀ ਟੀਮ ਨੂੰ 31 ਹਜ਼ਾਰ ਰੁਪਏ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਬੈੱਸਟ ਬੈਟਸਮੈਨ ਹਰਸ਼ ਅਮਰਗੜ੍ਹ ਅਤੇ ਬੈੱਸਟ ਬਾਲਰ ਰਾਹੁਲ ਨਰਵਾਣਾ ਨੂੰ ਐਲ.ਈ.ਡੀ ਨਾਲ ਸਨਮਾਨਿਤ ਕੀਤਾ ਗਿਆ | ਕਲੱਬ ਦੇ ਸੰਸਥਾਪਕ ਸਨਮੀਕ ਸਿੰਘ ਹੈਨਰੀ, ਚੇਅਰਮੈਨ ਮਨਦੀਪ ਸਿੰਘ ਸੰਧੂ ਤੇ ਪ੍ਰਧਾਨ ਸੰਦੀਪ ਸਿੰਘ ਚਹਿਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਡੀ.ਐਸ.ਪੀ ਰਣਬੀਰ ਸਿੰਘ, ਥਾਣਾ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੇ.ਜੀ.ਐਸ ਚੀਮਾ, ਕੌਂਸਲਰ ਰਜਨੀਸ਼ ਗੁਪਤਾ, ਸਾਬਕਾ ਚੇਅਰਮੈਨ ਗੋਲਡੀ ਚੀਮਾ, ਦਰਬਾਰਾ ਸਿੰਘ ਹੈਪੀ ਜਵਾਹਰਵਾਲਾ, ਕਿ੍ਪਾਲ ਸਿੰਘ ਨਾਥਾ, ਰਣਜੀਤ ਸਿੰਘ ਸਾਬਕਾ ਸਰਪੰਚ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਤਜਿੰਦਰ ਕੌਰ ਨੇ ਐੱਮ.ਕਾਮ ਨਤੀਜੇ ਵਿੱਚੋਂ ਹਾਸਲ ਕੀਤਾ ਪੰਜਵਾਂ ਸਥਾਨ ਅਗਲੀ ਖ਼ਬਰ ਕਬੱਡੀ ਓਪਨ ਮੁਕਾਬਲੇ 'ਚ ਪਿੰਡ ਕੁੱਪ ਖ਼ੁਰਦ ਦੀ ਟੀਮ ਪਹਿਲੇ ਤੇ ਕਪਿਆਲ ਦੀ ਟੀਮ ਦੂਜੇ ਸਥਾਨ 'ਤੇ ਰਹੀ
Ad Position 24