02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਟੀ.ਐੱਸ.ਯੂ ਵਲੋਂ ਮੁੱਖ ਮੰਤਰੀ ਦੇ ਬਿਆਨ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 05-04-2026
ਸੰਗਰੂਰ, 4 ਅਪ੍ਰੈਲ (ਧੀਰਜ ਪਸੋਰੀਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਸੰਗਰੂਰ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਦਿੱਤੇ ਬਿਜਲੀ ਮੁਲਾਜ਼ਮਾਂ ਦੇ ਖਿਲਾਫ਼ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕੇ ਮੁੱਖ ਮੰਤਰੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਵਿਚ ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਦੀ ਨਾਲਾਇਕੀ ਹੈ ਜੋ ਕਿ ਬਿਜਲੀ ਮੁਲਾਜ਼ਮਾਂ ਦੀ ਬਹੁਤ ਵੱਡੀ ਘਾਟ ਹੋ ਦੇ ਬਾਵਜੂਦ ਵੀ ਬਿਜਲੀ ਬੋਰਡ ਦੇ ਵੱਡੇ ਸਿਸਟਮ ਨੂੰ ਚਲਾ ਰਹੇ ਹਨ | ਮਸ਼ੀਨਰੀ ਦੀ ਘਾਟ ਹੋਣ ਦੇ ਬਾਵਜੂਦ ਵੀ ਬਿਜਲੀ ਬੋਰਡ ਨੂੰ ਚਲਾ ਰਹੇ ਹਨ | ਅ ਜਦੋਂ ਮੀਂਹ ਹਨੇਰੀ ਤੂਫ਼ਾਨ ਆਦਿ ਨਾਲ ਬਿਜਲੀ ਦੀਆਂ ਤਾਰਾਂ ਖੰਬੇ ਟਾਵਰ ਆਦਿ ਟੁੱਟ ਜਾਂਦੇ ਹਨ ਓਦੋ ਵੀ ਏਹੀ ਮੁਲਾਜ਼ਮ ਸਾਰੀਆਂ ਲਾਈਨਾਂ ਗਰਿੱਡ ਚਲਾਉਂਦੇ ਹਨ | ਮੀਟਿੰਗ ਵਿੱਚ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਢਿੱਲੋਂ, ਸਰਕਲ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਅੰਮਿ੍ਤਪਾਲ ਸਿੰਘ, ਜੁਆਇੰਟ ਸਕੱਤਰ ਕੁਲਦੀਪ ਸਿੰਘ, ਵਿੱਤ ਸਕੱਤਰ ਨਿਰਭੈ ਸਿੰਘ ਭੱਠਲ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰਾਂ ਦੀ 'ਮੁੱਖ ਮੰਤਰੀ ਦੇ ਪਿੱਛੇ ਚੱਲੋ' ਮੁਹਿੰਮ ਦੇ ਚੱਲਦਿਆਂ ਮੋਰਚੇ ਦੇ ਆਗੂਆਂ ਦੀ ਹੋਈ ਫੜੋ ਫੜੀ <br/> ਅਗਲੀ ਖ਼ਬਰ ਰੇਲਵੇ ਪੁਲਿਸ ਧੂਰੀ ਨੂੰ ਮਿਲੀ ਅਣਪਛਾਤੀ ਲਾਸ਼
Ad Position 24
No active advertisement