ਧੂਰੀ, 4 ਅਪ੍ਰੈਲ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀ ਯੂਨੀਅਨ ਇਕਾਈ ਸੰਗਰੂਰ ਦੀ ਇੱਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਹੋਈ | ਬਲਾਕ ਪ੍ਰਧਾਨ ਮਿਸਰਾ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਏਡਡ ਸਕੂਲਾਂ ਦੇ ਕਰਮਚਾਰੀਆਂ ਨੂੰ ਸਰਕਾਰੀ ਕਰਮਚਾਰੀਆਂ ਦੇ ਨਿਯਮਾਂ ਅਨੁਸਾਰ ਆਟੋ-ਪੈਰਿਟੀ ਲਾਗੂ ਕਰਨੀ ਚਾਹੀਦੀ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰਾਜ ਦੇ ਅਨੇਕਾਂ ਏਡਡ ਸਕੂਲਾਂ ਨੂੰ ਗਿਆਰਾਂ ਮਹੀਨਿਆਂ ਤੋਂ ਗਰਾਂਟ ਜਾਰੀ ਨਹੀਂ ਹੋਈ ਜਿਸ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਦੇ ਘਰ ਦਾ ਗੁਜ਼ਾਰਾ ਤੰਗੀਆਂ-ਤੁਰਸ਼ੀਆਂ ਨਾਲ ਹੋ ਰਿਹਾ ਹੈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਵਰਮਾ ਨੇ ਕਿਹਾ ਕਿ ਜੇਕਰ ਸਰਕਾਰ ਦਾ ਮਾੜਾ ਵਤੀਰਾ ਰਿਹਾ ਤਾਂ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਸੰਘਰਸ਼ ਨੂੰ ਤਿੱਖਾ ਕਰ ਕੇ 'ਕਰੋ ਜਾਂ ਮਰੋ' ਦੀ ਨੀਤੀ ਅਪਣਾਈ ਜਾਵੇਗੀ | ਇਸ ਮੌਕੇ ਸਾਬਕਾ ਪਿ੍ੰਸੀਪਲ ਡਾ. ਐਨ. ਐਸ. ਪੰਧੇਰ ਅਤੇ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਬਰਾੜ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਵਾਂਗ ਏਡਡ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਤਨਖ਼ਾਹ ਹਰ ਮਹੀਨੇ ਲਗਾਤਾਰ ਜਾਰੀ ਕਰਨ ਲਈ ਉਚੇਚੇ ਕਦਮ ਚੁੱਕਣੇ ਚਾਹੀਦੇ ਹਨ ਅਤੇ ਪੰਜਾਬ ਦੇ ਸਾਰੇ ਏਡਡ ਸਕੂਲ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਮਿਤੀ 9 ਅਪੈ੍ਰਲ, 2026 ਨੂੰ ਗਿਆਰਾਂ ਵਜੇ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਰਕਾਰ ਦੁਆਰਾ ਆਟੋ-ਪੈਰਿਟੀ ਦਾ ਨਿਯਮ ਬਣਾਇਆ ਜਾਵੇ | ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪਿ੍ੰਸੀਪਲ ਸਰਬਜੀਤ ਕੌਰ ਨੇ ਕਿਹਾ ਕਿ ਸਾਨੂੰ ਪਿਛਲੇ ਗਿਆਰਾਂ ਮਹੀਨਿਆਂ ਤੋਂ ਤਨਖ਼ਾਹ ਜਾਰੀ ਨਹੀਂ ਹੋਈ ਅਤੇ ਸਰਕਾਰ ਵੱਲੋਂ ਸਾਡੇ ਅਧਿਆਪਕਾਂ ਅਤੇ ਕਰਮਚਾਰੀਆਂ ਨਾਲ਼ ਮਤਰੇਈ ਮਾਂ ਵਾਲ਼ਾ ਸਲੂਕ ਕੀਤਾ ਜਾ ਰਿਹਾ ਹੈ | ਜਥੇਬੰਦੀ ਦੇ ਆਗੂ ਮਿਸਰਾ ਸਿੰਘ ਨੇ ਅੰਤ ਵਿੱਚ ਕਿਹਾ ਕਿ ਮੀਟਿੰਗ ਉਪਰੰਤ ਯੂਨੀਅਨ ਦੇ ਅਧਿਆਪਕਾਂ ਦੇ ਖੂਨ ਨਾਲ ਲਿਖਿਆ ਮੰਗ ਪੱਤਰ ਸੀ. ਐਮ. ਦਫ਼ਤਰ ਧੂਰੀ ਵਿਖੇ ਸਮਰੱਥ ਅਥਾਰਿਟੀ ਨੂੰ ਦਿੱਤਾ ਜਾਵੇਗਾ | ਜੇਕਰ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਸੀ.ਐਮ. ਸਿਟੀ ਧੂਰੀ ਵਿਖੇ ਸੂਬਾ ਪੱਧਰੀ ਰੈਲੀ ਕਰ ਕੇ ਸਾਰੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ | ਇਸ ਮੌਕੇ ਸਾਬਕਾ ਪਿ੍ੰਸੀਪਲ