ਸੁਨਾਮ ਊਧਮ ਸਿੰਘ ਵਾਲਾ, 4 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੁਲਿਸ ਚੌਂਕੀ ਮਹਿਲਾਂ ਚੌਂਕ ਦੀ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਹੌਲਦਾਰ ਲਵਪ੍ਰੀਤ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਖਡਿਆਲ ਤੋਂ ਸੁਨਾਮ ਵੱਲ ਆਉਂਦਿਆਂ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਕੋਲੋਂ 90 ਨਸ਼ੀਲੀਆਂ ਗੋਲੀਆਂ ਕਲੋਵੀਡੋਲ-100 ਬਰਾਮਦ ਕੀਤੀਆਂ ਗਈਆਂ |ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਖਡਿਆਲ ਕੋਠੇ ਵਜੋਂ ਹੋਈ | ਜਿਸ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ |