05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਭਗਵੰਤ ਮਾਨ ਵਲੋਂ ਕੀਤੇ ਹੋਏ ਕੰਮਾਂ ਨੂੰ ਦੇਖਦੇ ਹੋਏ 2027 'ਚ ਆਪ ਦੀ ਸਰਕਾਰ ਬਣਨ ਤੋਂ ਕੋਈ ਸਿਆਸੀ ਪਾਰਟੀ ਨਹੀਂ ਰੋਕ ਸਕਦੀ - ਚੇਅਰਮੈਨ ਮਾਨ

Ad Position 21
No active advertisement
ਅਜੀਤ ਡੈਸਕ 05-04-2026
ਮਲੇਰਕੋਟਲਾ, 4 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਰਤੋੜ ਯਤਨਾਂ ਨਾਲ ਕੰਮ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਹਰ ਵਾਅਦੇ ਤੇ ਖਰੀ ਉੱਤਰ ਰਹੀ ਹੈ | ਅੱਜ ਇੱਥੇ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਮਾਨ ਕੁਠਾਲਾ ਨੇ ਉਚੇਚੇ ਤੌਰ ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਾਸੀਆਂ ਨਾਲ ਕੀਤੇ ਹੋਏ ਹਰ ਵਾਅਦੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕੀਤਾ ਹੈ, ਉਹ ਚਾਹੇ ਹਰ ਘਰ ਨੂੰ 600 ਯੂਨਿਟ ਬਿਜਲੀ ਮਾਫ਼ ਕਰਨਾ, ਖੇਤਾਂ ਵਿਚ ਕਿਸਾਨਾਂ ਨੂੰ ਰਾਤ ਦੀ ਬਜਾਏ ਦਿਨ ਵੇਲੇ ਬਿਜਲੀ ਸਪਲਾਈ ਦੇਣਾ, ਅÏਰਤਾਂ ਨੂੰ ਬੱਸ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ, 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਨਸ਼ਾ ਮੁਕਤ ਪੰਜਾਬ ਬਣਾਉਣਾ, ਆਮ ਵਰਗ ਦੀਆਂ ਅÏਰਤਾਂ ਨੂੰ 1000 ਰੁਪਏ ਅਤੇ ਐਸ.ਸੀ. ਸਮਾਜ ਦੀਆਂ ਅÏਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ, ਸਕੂਲਾਂ ਨੂੰ ਸਮਾਰਟ ਬਣਾਉਣ ਦਾ ਵਾਅਦਾ, ਪੰਜਾਬ ਦੇ ਬੱਚਿਆਂ ਲਈ ਵਧੀਆ ਕਾਲਜ ਅਤੇ ਯੂਨੀਵਰਸਿਟੀਆਂ ਬਣਾ ਕੇ ਦੇਣ ਦਾ ਵਾਅਦਾ, ਪਿੰਡਾਂ ਸ਼ਹਿਰਾਂ ਵਿਚ ਸਿਹਤ ਦੀ ਦੇਖਭਾਲ ਅਤੇ ਸਰੀਰ ਦੀ ਤੰਦਰੁਸਤੀ ਲਈ ਯੋਗਾ ਦੀਆਂ ਕਲਾਸਾਂ ਲਗਵਾਉਣੀਆਂ, ਘਰ ਦੀ ਰਸੋਈ ਦਾ ਰਾਸ਼ਨ ਦੇਣ ਵਰਗੇ ਸਾਰੇ ਵਾਅਦੇ ਪੂਰੇ ਕੀਤੇ ਅਤੇ ਹੁਣ ਸਾਡਾ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਕੀਤੇ ਹੋਏ ਵਾਅਦਿਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ | ਅਗਰ ਅਸੀਂ ਭਗਵੰਤ ਮਾਨ ਵੱਲੋਂ ਕੀਤੇ ਹੋਏ ਕੰਮਾਂ ਨੂੰ ਹਰ ਘਰ ਤੱਕ ਪਹੁੰਚਾ ਦਿੱਤਾ ਤਾਂ 2027 ਵਿਚ ਕੋਈ ਵੀ ਸਿਆਸੀ ਪਾਰਟੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਨਹੀਂ ਰੋਕ ਸਕੇਗੀ ਅਤੇ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਵੱਧ ਸੀਟਾਂ ਜਿੱਤ ਕੇ ਜਿੱਤ ਦੇ ਝੰਡੇ ਗੱਡ ਕੇ ਦੂਜੀ ਵਾਰ ਪੰਜਾਬ ਵਿਚ ਆਪਣੀ ਸਰਕਾਰ ਜ਼ਰੂਰ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਰਾਧੇ ਗੋਇਲ ਹਲਕਾ ਲਹਿਰਾਗਾਗਾ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਨਰਸਿੰਗ ਕਾਲਜ ਵਿੱਚ ਨਵੀਆਂ ਵਿਦਿਆਰਥਣਾਂ ਦੇ ਸਵਾਗਤ ਲਈ ਹੋਇਆ ਵਿਸ਼ੇਸ਼ ਸਮਾਰੋਹ
Ad Position 24
No active advertisement