ਲਹਿਰਾਗਾਗਾ, 4 ਅਪ੍ਰੈਲ (ਅਸ਼ੋਕ ਗਰਗ)-ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦਿਨੀਂ ਕਾਨੂੰਨੀ ਵਿੰਗ ਦੇ ਐਲਾਨੇ ਗਏ ਅਹੁਦੇਦਾਰਾਂ ਦੀ ਸੂਚੀ ਵਿੱਚ ਹਲਕਾ ਲਹਿਰਾਗਾਗਾ ਦੇ ਐਡਵੋਕੇਟ ਰਾਧੇ ਗੋਇਲ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਨਵ-ਨਿਯੁਕਤ ਪ੍ਰਧਾਨ ਰਾਧੇ ਗੋਇਲ ਨੇ ਆਪਣੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਫ਼ਤਰ ਵਿਖੇ ਪਹੰੁਚ ਕੇ ਉਨ੍ਹਾਂ ਤੋਂ ਅਸ਼ੀਰਵਾਦ ਲਿਆ ਅਤੇ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ | ਸ੍ਰੀ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਿ੍ਸ਼ਟਾਚਾਰ ਖਿਲਾਫ਼ 'ਜ਼ੀਰੋ ਟੋਲਰੈਂਸ' ਨੀਤੀ ਅਪਣਾਈ ਗਈ ਹੈ ਅਤੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਚੁੱਕੇ ਗਏ ਹਨ, ਜਿਸ ਨਾਲ ਲੋਕਾਂ ਵਿੱਚ ਸੁਰੱਖਿਆ ਦਾ ਅਹਿਸਾਸ ਵਧਿਆ ਹੈ | ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਸਪੁੱਤਰ ਗੌਰਵ ਗੋਇਲ, ਟਰੇਡ ਵਿੰਗ ਦੇ ਚੇਅਰਮੈਨ ਪਿ੍ੰਸ ਗਰਗ, ਭੱਠਾ ਮਾਲਕ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਆਸ਼ੂ ਗਰਗ, ਟੋਨੀ ਖੰਡੇਵਧੀਆ, ਅਸ਼ੋਕ ਬਾਂਸਲ, ਗਰੀਬ ਪਰਿਵਾਰ ਫ਼ੰਡ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ, ਸੋਮਨਾਥ ਸ਼ੈਟੀ, ਮਹੇਸ਼ ਕੁਮਾਰ, ਪ੍ਰੋਫੈਸਰ ਅਸ਼ੋਕ ਗੋਇਲ, ਅਸ਼ੀਸ਼ ਨੰਬਰਦਾਰ, ਲੱਕੀ ਮਲਕ, ਪੀਏ ਰਾਕੇਸ਼ ਕੁਮਾਰ ਗੁਪਤਾ ਮੌਜੂਦ ਸਨ |