05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜਾਂ ਵਿਖੇ ਦਾਖ਼ਲੇ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 05-04-2026
ਮੂਨਕ, 4 ਮਾਰਚ (ਵਰਿੰਦਰ ਭਾਰਦਵਾਜ)-ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮੂਹ ਕਾਂਸਟੀਚੂਐਂਟ ਕਾਲਜਾਂ ਦੇ ਪਿ੍ੰਸੀਪਲ/ਇੰਚਾਰਜਾਂ ਨੇ ਸ਼ਿਰਕਤ ਕੀਤੀ ਅਤੇ ਡਾ. ਰਾਜਿੰਦਰ ਸਿੰਘ ਪਿ੍ੰਸੀਪਲ/ਇੰਚਾਰਜ ਯੂਨੀਵਰਸਿਟੀ ਕਾਲਜ ਮੂਨਕ ਨੇ ਕਾਲਜ ਦੀਆਂ ਜ਼ਰੂਰੀ ਲੋੜਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਇਲਾਕੇ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਸੈਸ਼ਨ 2026-27 ਤੋਂ ਕਾਲਜ ਵਿੱਚ ਨਵੇਂ ਕੋਰਸ ਐਮ.ਏ. (ਸਮਾਜ ਸ਼ਾਸਤਰ ਅਤੇ ਅੰਗਰੇਜ਼ੀ) ਸ਼ੁਰੂ ਕਰਨ ਲਈ ਯੂਨੀਵਰਸਿਟੀ ਅਧਿਕਾਰੀਆਂ ਨੂੰ ਬੇਨਤੀ ਕੀਤੀ | ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਇਹ ਕਾਂਸਟੀਚੂਐਂਟ ਕਾਲਜ ਵਿੱਦਿਅਕ ਤੌਰ ਤੇ ਪਛੜੇ ਖੇਤਰ ਵਿਚ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਵਿਚ ਖੋਲ੍ਹੇ ਗਏ ਸਨ | ਇਹ ਕਾਲਜ ਆਪਣੀ ਕਾਰਗੁਜ਼ਾਰੀ ਸਦਕਾ ਉੱਚ ਸਿੱਖਿਆ ਦੇ ਖੇਤਰ ਵਿਚ ਵਡੇਰਾ ਯੋਗਦਾਨ ਪਾ ਰਹੇ ਹਨ ਅਤੇ ਵਿੱਦਿਅਕ ਤੌਰ 'ਤੇ ਪਛੜੇ ਇਲਾਕਿਆਂ ਲਈ ਚਾਨਣ ਮੁਨਾਰਾ ਬਣ ਕੇ ਉੱਭਰੇ ਹਨ | ਉਨ੍ਹਾਂ ਵੱਲੋਂ ਸੈਸ਼ਨ 2026-27 ਲਈ ਸਮੂਹ ਕਾਂਸਟੀਚੂਐਂਟ ਕਾਲਜਾਂ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲ ਦੇਣ ਦੇ ਉਪਰਾਲਿਆਂ ਲਈ ਸੁਝਾਅ ਦਿੱਤੇ | ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਡਾ. ਅਮਰ ਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੈਸ਼ਨ 2026-27 ਲਈ ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਦੀ ਅਗਵਾਈ ਵਿੱਚ ਪ੍ਰਾਸਪੈਕਟਸ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਕਾਂਸਟੀਚੂਐਂਟ ਕਾਲਜਾਂ ਵਿਚ ਦਾਖ਼ਲੇ ਸ਼ੁਰੂ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਆਰਥਿਕ ਤੌਰ ਤੇ ਪਛੜੇ ਅਤੇ ਖ਼ਾਸ ਤੌਰ ਤੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪੱਧਰ ਦੀ ਉੱਚ ਵਿੱਦਿਆ ਦੇ ਮੌਕੇ ਪ੍ਰਦਾਨ ਕਰਨਾ ਇਨ੍ਹਾਂ ਕਾਂਸਟੀਚੂਐਂਟ ਕਾਲਜਾਂ ਦਾ ਮੁੱਖ ਉਦੇਸ਼ ਹੈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਕਾਂਸਟੀਚੂਐਂਟ ਕਾਲਜਾਂ ਦੀ ਬਿਹਤਰੀ ਲਈ ਯੂਨੀਵਰਸਿਟੀ ਵੱਲੋਂ ਹਰ ਤਰ੍ਹਾਂ ਦੇ ਯਤਨ ਕੀਤੇ ਜਾਣਗੇ | ਇਸ ਮੌਕੇ ਉਨ੍ਹਾਂ ਵੱਲੋਂ ਕਾਂਸਟੀਚੂਐਂਟ ਕਾਲਜਾਂ ਦੀ ਬਿਹਤਰੀ ਲਈ ਕਾਂਸਟੀਚੂਐਂਟ ਕਾਲਜਾਂ ਦੇ ਪਿ੍ੰਸੀਪਲ/ਇੰਚਾਰਜ ਸਾਹਿਬਾਨ ਵੱਲੋਂ ਦਿੱਤੇ ਗਏ ਸੁਝਾਵਾਂ ਬਾਰੇ ਡੀਨ, ਅਕਾਦਮਿਕ ਮਾਮਲੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਭਾਜਪਾ ਵਲੋਂ ਨਿਯੁਕਤ ਵੀ. ਐੱਲ. ਓਜ਼ ਦੀ ਵਰਕਸ਼ਾਪ ਆਯੋਜਿਤ
Ad Position 24
No active advertisement