05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜ਼ਿਲ੍ਹਾ ਮਲੇਰਕੋਟਲਾ 'ਚ 5 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਕਲੀਨਿਕਾਂ ਦੀ ਕੁੱਲ ਗਿਣਤੀ 14 ਹੋਈ

Ad Position 21
No active advertisement
ਅਜੀਤ ਡੈਸਕ 05-04-2026
ਮਲੇਰਕੋਟਲਾ, 4 ਅਪ੍ਰੈਲ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕ, ਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 2 ਕਲੀਨਿਕ ਮਲੇਰਕੋਟਲਾ, 2 ਅਹਿਮਦਗੜ੍ਹ ਅਤੇ 1 ਅਮਰਗੜ੍ਹ ਵਿੱਚ ਖੋਲ੍ਹੇ ਗਏ ਹਨ | ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ 5 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੁਣ ਜ਼ਿਲ੍ਹੇ ਵਿੱਚ ਕੁੱਲ 14 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 42 ਤਰ੍ਹਾਂ ਦੇ ਲੈਬ ਟੈੱਸਟ ਅਤੇ 90 ਕਿਸਮ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜਦਕਿ ਇੱਥੇ ਇਲਾਜ ਲਈ ਕੋਈ ਪਰਚੀ ਫ਼ੀਸ ਵੀ ਨਹੀਂ ਲੱਗਦੀ | ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲਣ ਨਾਲ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਘਰ ਦੇ ਨਜ਼ਦੀਕ ਉਪਲਬਧ ਹੋ ਰਹੀਆਂ ਹਨ ਅਤੇ ਭਵਿੱਖ ਵਿੱਚ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਵੀ ਕਦਮ ਚੁੱਕੇ ਜਾਣਗੇ | ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਕੌਰ ਅਤੇ ਡਾ. ਸੁਖਵਿੰਦਰ ਸਿੰਘ, ਡਾ. ਅਨਮਦੀਪ ਸਿੰਘ, ਸੁਪਰਵਾਈਜ਼ਰ ਗੁਲਜ਼ਾਰ ਖਾਨ, ਬੀ.ਈ.ਈ ਰਣਬੀਰ ਸਿੰਘ ਢੰਡੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਬੱਡੀ ਕੱਪ ਬਡਰੁੱਖਾਂ ਵਿਖੇ 6 ਨੂੰ <br/> ਅਗਲੀ ਖ਼ਬਰ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ
Ad Position 24
No active advertisement