06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 05-04-2026
ਸੁਨਾਮ ਊਧਮ ਸਿੰਘ ਵਾਲਾ, 4 ਅਪ੍ਰੈਲ (ਧਾਲੀਵਾਲ, ਭੁੱਲਰ) - ਦੀ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪੇ੍ਰਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਹੋਈ | ਜਿਸ ਵਿਚ ਵਿੱਛੜੇ ਪੈਨਸ਼ਨਰ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਜਥੇਬੰਦੀ ਵਿਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਗਿਆ | ਮੀਟਿੰਗ ਵਿਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਉਨ੍ਹਾਂ ਦੇ ਠੋਸ ਹੱਲ ਦੀ ਮੰਗ ਕਰਦਿਆਂ ਟੂਰ ਲਿਜਾਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ | ਗਿਰਧਾਰੀ ਲਾਲ ਨੇ ਜਥੇਬੰਦੀ ਦਾ ਲੇਖਾ ਜੋਖਾ ਪੜ੍ਹਕੇ ਸੁਣਾਇਆ | ਪ੍ਰਧਾਨ ਪੇ੍ਰਮ ਚੰਦ ਅਗਰਵਾਲ, ਤਾਰਾ ਸਿੰਘ, ਅਮਰੀਕ ਸਿੰਘ ਆਦਿ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ-ਪੈਨਸ਼ਨਰਜ ਮਾਰੂ ਨੀਤੀਆਂ ਦੀ ਨਿੰਦਿਆ ਕਰਦਿਆਂ ਕਿ ਪੰਜਾਬ ਸਰਕਾਰ ਜਾਣ ਬੁੱਝ ਕੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰ ਰਹੀ | ਜਿਸ ਦਾ ਖ਼ਮਿਆਜ਼ਾ ਸੂਬੇ ਦੀ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ | ਸਵਿੰਦਰ ਸਿੰਘ ਚੱਠਾ ਜਨਰਲ ਸਕੱਤਰ ਵੱਲੋਂ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਨਿਭਾਈ ਗਈ | ਇਸ ਮੌਕੇ ਮਾਸਟਰ ਅੰਤਰ ਸਿੰਘ ਆਨੰਦ, ਚਮਕੌਰ ਸਿੰਘ, ਰਜਿੰਦਰ ਕੁਮਾਰ ਗਰਗ, ਕਰਮ ਸਿੰਘ ਛਾਜਲੀ, ਜਗਦੇਵ ਸਿੰਘ ਚੀਮਾ, ਰਾਮ ਨਰੇਸ਼, ਰਤਨ ਲਾਲ, ਕਰਨੈਲ ਸਿੰਘ ਜਖੇਪਲ ਅਤੇ ਬਰੇਸ਼ ਕੁਮਾਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੱਜਣਮਾਜਰਾ, ਸੰਤ ਗੰਡੇਵਾਲ, ਹਮੀਦੀ, ਰੰਧਾਵਾ, ਬੀਬੀ ਘਨੌਰੀ, ਸ਼ੇਰਪੁਰ ਨੇ ਸੀਨੀਅਰ ਅਕਾਲੀ ਆਗੂ ਸਰਪੰਚ ਗੁਰਮੀਤ... ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਆਪਣਾ ਹਰ ਵਾਅਦਾ ਪੂਰਾ ਕੀਤਾ-'ਆਪ' ਆਗੂ
Ad Position 24
No active advertisement