ਸੁਨਾਮ ਊਧਮ ਸਿੰਘ ਵਾਲਾ, 5 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਰੋਟਰੀ ਕਲੱਬ ਸੁਨਾਮ ਊਧਮ ਸਿੰਘ ਵਾਲਾ ਦੀ ਇਕ ਮੀਟਿੰਗ ਸਥਾਨਕ ਰੋਟਰੀ ਕੰਪਲੈਕਸ ਵਿਖੇ ਹੋਈ | ਜਿਸ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਰਾਜਨ ਸਿੰਗਲਾ ਨੂੰ ਰੋਟਰੀ ਸਾਲ 2027-28 ਲਈ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ | ਨਵ-ਨਿਯੁਕਤ ਪ੍ਰਧਾਨ ਰਾਜਨ ਸਿੰਗਲਾ ਨੇ ਮਾਣ-ਸਨਮਾਨ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਾਲ-ਨਾਲ ਕਲੱਬ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਸਮੇਂ ਨਵ-ਨਿਯੁਕਤ ਪ੍ਰਧਾਨ ਰਾਜਨ ਸਿੰਗਲਾ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸਨਮਾਨਿਤ ਵੀ ਕੀਤਾ ਗਿਆ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵ-ਨਿਯੁਕਤ ਪ੍ਰਧਾਨ ਰਾਜਨ ਸਿੰਗਲਾ ਦੇ ਮਿੱਠ ਬੋਲੜੇ ਅਤੇ ਨਿੱਘੇ ਸੁਭਾਅ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੰਗਲਾ ਹਰ ਇਕ ਦੇ ਦੁੱਖ ਸੁੱਖ 'ਚ ਸ਼ਰੀਕ ਹੁੰਦੇ ਹਨ ਅਤੇ ਇਨ੍ਹਾਂ ਦੇ ਅਜਿਹੇ ਗੁਣ ਇਕ ਚੰਗਾ ਆਗੂ ਸਿਆਸੀ ਆਗੂ ਹੋਣ ਦਾ ਪ੍ਰਤੀਕ ਹਨ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਘਣਸ਼ਿਆਮ ਕਾਂਸਲ, ਵਿਜੇ ਮੋਹਨ, ਅਨਿਲ ਜੁਨੇਜਾ, ਹਰੀਸ਼ ਗੱਖੜ, ਪ੍ਰਮੋਦ ਹੋਡਲਾ, ਰਾਜਨ ਹੋਡਲਾ, ਹਰੀਸ਼ ਗੋਇਲ, ਰਾਜੇਸ਼ ਗਰਗ, ਯਸ਼ਪਾਲ ਮੰਗਲਾ, ਦਵਿੰਦਰਪਾਲ ਸਿੰਘ ਰਿੰਪੀ ਅਤੇ ਨਿਤਿਨ ਜਿੰਦਲ ਆਦਿ ਮੌਜੂਦ ਸਨ |