17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਗੁ: ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਵਿਖੇ ਅੰਮਿ੍ਤ ਸੰਚਾਰ 12 ਅਪ੍ਰੈਲ ਨੂੰ-ਭਾਈ ਮਨਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 06-04-2026
ਕੁੱਪ ਕਲਾਂ, 5 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਖ਼ਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਲੇਰਕੋਟਲਾ ਵਿਖੇ 12 ਅਪ੍ਰੈਲ ਦਿਨ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸੁਹਾਣਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ ਅਤੇ ਅੰਮਿ੍ਤ ਛਕਣ ਵਾਲਿਆਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਕਕਾਰ ਮੁਫ਼ਤ ਭੇਟ ਕੀਤੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਨੇ ਆਖਿਆ ਕਿ ਅੰਮਿ੍ਤ ਛਕਣ ਦੀ ਚਾਹਵਾਨ ਸੰਗਤ ਕੇਸੀ ਇਸ਼ਨਾਨ ਕਰ ਕੇ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਪਹੁੰਚਣ ਦੀ ਕਿਰਪਾਲਤਾ ਕਰੇ ਕਿਉਂਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਅਤੇ ਭੋਗ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤੇਗਾ | ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੰਮਿ੍ਤ ਛਕਾਉਣ ਦੀ ਇਹ ਮਰਿਆਦਾ ਗੁਰੂ ਘਰ ਦੇ ਬਾਨੀ ਸੰਤ ਮਹਾਂਪੁਰਖ ਬਾਬਾ ਜੰਗ ਸਿੰਘ ਵੱਲੋਂ ਚਲਾਈ ਗਈ ਸੀ ਜਿਸ ਨੂੰ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਵੱਲੋਂ ਨਿਰੰਤਰ ਰੂਪ ਵਿੱਚ ਜਾਰੀ ਰੱਖਿਆ ਗਿਆ ਹੈ | ਉਨ੍ਹਾਂ ਆਖਿਆ ਕਿ ਜਿੱਥੇ 12 ਅਪ੍ਰੈਲ ਨੂੰ ਅੰਮਿ੍ਤ ਸੰਚਾਰ ਹੋਵੇਗਾ ਉੱਥੇ ਹੀ ਗੁਰਦੁਆਰਾ ਸਾਹਿਬ ਵਿਖੇ 14 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਪੂਰੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਧਾਂਦਰਾ ਵਿਖੇ ਦੀ ਐੱਜ ਓਵਰਸੀਜ਼ ਕੰਸਲਟੈਂਟ ਵਲੋਂ ਵੰਡੀ ਸਟੇਸ਼ਨਰੀ <br/>
Ad Position 24