18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਭਾਰਤ-ਅਮਰੀਕਾ ਵਪਾਰਕ ਸਮਝੌਤਾ ਕਿਸਾਨਾਂ ਤੇ ਛੋਟੇ ਵਪਾਰੀਆਂ ਲਈ 'ਮੌਤ ਦਾ ਵਾਰੰਟ'-ਕਮਲ ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 06-04-2026
ਅਮਰਗੜ੍ਹ, 5 ਅਪ੍ਰੈਲ (ਜਤਿੰਦਰ ਮੰਨਵੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ | ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਇਸ ਸਮਝੌਤੇ ਨੂੰ ਦੇਸ਼ ਦੀ ਆਰਥਿਕ ਪ੍ਰਭੂਸੱਤਾ ਲਈ ਖ਼ਤਰਾ ਦੱਸਦਿਆਂ ਕੇਂਦਰ ਦੀ ਭਾਜਪਾ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਸਮਝੌਤਾ ਕੋਈ ਵਿਕਾਸ ਦੀ ਨੀਂਹ ਨਹੀਂ, ਸਗੋਂ ਦੇਸ਼ ਦੇ ਕਰੋੜਾਂ ਅੰਨਦਾਤੇ ਕਿਸਾਨਾਂ ਅਤੇ ਛੋਟੇ ਵਪਾਰੀਆਂ ਲਈ ਮੌਤ ਦਾ ਵਾਰੰਟ ਸਾਬਤ ਹੋਵੇਗਾ | ਧਾਲੀਵਾਲ ਨੇ ਇਲਜ਼ਾਮ ਲਾਇਆ ਕਿ ਖ਼ੁਦ ਨੂੰ ਵਿਸ਼ਵ ਗੁਰੂ ਅਖਵਾਉਣ ਵਾਲੀ ਭਾਜਪਾ ਸਰਕਾਰ ਨੇ ਅਮਰੀਕਾ ਦੇ ਆਰਥਿਕ ਦਬਾਅ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਭਾਰਤੀ ਹਿਤਾਂ ਨੂੰ ਅਣਗੌਲਿਆ ਕਰ ਕੇ ਅਮਰੀਕੀ ਕਾਰਪੋਰੇਟ ਘਰਾਨਿਆਂ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਖ਼ਦਸ਼ਾ ਜਤਾਇਆ ਕਿ ਅਮਰੀਕਾ ਤੋਂ ਆਉਣ ਵਾਲੇ ਸਸਤੇ ਅਤੇ ਸਬਸਿਡੀ ਵਾਲੇ ਖੇਤੀ ਉਤਪਾਦ ਭਾਰਤੀ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਅ ਨੂੰ ਮਿੱਟੀ 'ਚ ਮਿਲਾ ਦੇਣਗੇ, ਵਿਦੇਸ਼ੀ ਮਲਟੀ-ਨੈਸ਼ਨਲ ਕੰਪਨੀਆਂ ਨੂੰ ਮਿਲਣ ਵਾਲੀ ਖੁੱਲ੍ਹੀ ਛੋਟ ਨਾਲ ਗਲੀ-ਮੁਹੱਲੇ ਦੇ ਛੋਟੇ ਦੁਕਾਨਦਾਰ ਅਤੇ ਸਵਦੇਸ਼ੀ ਉਦਯੋਗ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ | ਧਾਲੀਵਾਲ ਨੇ ਸਪਸ਼ਟ ਕੀਤਾ ਕਿ ਕਾਂਗਰਸ ਕਿਸੇ ਨੂੰ ਭਾਰਤੀ ਬਾਜ਼ਾਰ ਨੂੰ ਲੁੱਟਣ ਦੀ ਇਜਾਜ਼ਤ ਨਹੀਂ ਦੇਵੇਗੀ ਤੇ ਇਸ ਗੁਪਤ ਅਤੇ ਮਾਰੂ ਸਮਝੌਤੇ ਵਿਰੁੱਧ ਆਵਾਜ਼ ਬੁਲੰਦ ਕਰੇਗੀ | ਇਸ ਮੌਕੇ ਸਾਬਕਾ ਚੇਅਰਮੈਨ ਕਾਕਾ ਸਿੰਘ ਨੱਥੂਮਾਜਰਾ, ਨੌਜਵਾਨ ਆਗੂ ਲਖਵਿੰਦਰ ਸਿੰਘ ਲੱਕੀ ਤੋਲੇਵਾਲ, ਪ੍ਰਧਾਨ ਪਿ੍ੰਸ ਰੌਕੀ ਅਮਰਗੜ੍ਹ, ਯਾਦਵਿੰਦਰ ਯਾਦੂ, ਲਖਵੀਰ ਸਿੰਘ ਨਿੱਕਾ, ਸਾਬਕਾ ਸਰਪੰਚ ਪਰਮਜੀਤ ਸਿੰਘ ਬਾਗੜੀਆਂ, ਜਸਪਾਲ ਲਾਡੇਵਾਲ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਥ ਅਤੇ ਅਕਾਲੀ ਦਲ ਨੂੰ ਤੋੜਨ ਦੀਆਂ ਸਾਜਿਸ਼ਾਂ ਦਾ ਸੱਚ ਸਾਹਮਣੇ ਆਇਆ-ਜੱਸੀ ਮੰਨਵੀ ਅਗਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣੇ ਤੇ ਪਾਲਣੇ ਜ਼ਰੂਰੀ-ਐੱਸ. ਐੱਮ. ਓ <br/>
Ad Position 24