18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੰਥ ਅਤੇ ਅਕਾਲੀ ਦਲ ਨੂੰ ਤੋੜਨ ਦੀਆਂ ਸਾਜਿਸ਼ਾਂ ਦਾ ਸੱਚ ਸਾਹਮਣੇ ਆਇਆ-ਜੱਸੀ ਮੰਨਵੀ

Ad Position 21
No active advertisement
ਅਜੀਤ ਡੈਸਕ 06-04-2026
ਅਮਰਗੜ੍ਹ, 5 ਅਪ੍ਰੈਲ (ਜਤਿੰਦਰ ਮੰਨਵੀ)-ਕੇਂਦਰੀ ਏਜੰਸੀਆਂ ਅਤੇ ਪੰਜਾਬ ਦੀ ਮੌਜੂਦਾ ਆਪ ਸਰਕਾਰ ਮਿਲ ਕੇ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਤੇ ਪੁਨਰ ਸੁਰਜੀਤ ਦੇ ਨਾਂ ਹੇਠ ਖੇਡੀ ਗਈ ਇਹ ਖੇਡ ਅਸਲ 'ਚ ਅਕਾਲੀ ਦਲ ਨੂੰ ਖ਼ਤਮ ਕਰਨ ਦੀ ਇੱਕ ਡੂੰਘੀ ਸਾਜ਼ਿਸ਼ ਸੀ, ਜਿਸ ਨੰੂ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਅਸਤੀਫ਼ੇ ਤੋਂ ਬਾਅਦ ਦਿੱਤੇ ਗਏ ਬਿਆਨ ਨੇ ਸਾਫ਼ ਕਰ ਦਿੱਤਾ ਹੈ ਤੇ ਅੱਜ ਉਸ ਸੱਚ ਤੇ ਮੋਹਰ ਲੱਗ ਗਈ ਹੈ, ਜਿਸ ਦਾ ਖ਼ਦਸ਼ਾ ਸ਼੍ਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਪ੍ਰਗਟਾ ਰਿਹਾ ਸੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਮੰਨਵੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਮੱਖਣ ਬਰਾੜ ਵੱਲੋਂ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤੇ ਅਸਤੀਫ਼ੇ ਅਤੇ ਕੀਤੇ ਗਏ ਸਨਸਨੀਖ਼ੇਜ਼ ਖ਼ੁਲਾਸੇ 'ਤੇ ਪ੍ਰਤੀਕਿਰਿਆ ਦਿੰਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਮੰਨਵੀ ਨੇ ਆਖਿਆ ਕਿ ਕੁਝ ਲੋਕਾਂ ਨੇ ਆਪਣੇ ਨਿੱਜੀ ਵਪਾਰਕ ਹਿੱਤਾਂ ਅਤੇ ਦਿੱਲੀ ਦੇ ਆਕਾਵਾਂ ਨੂੰ ਖ਼ੁਸ਼ ਕਰਨ ਖ਼ਾਤਰ ਪੰਥਕ ਜਜ਼ਬਾਤਾਂ ਨਾਲ ਖੇਡਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਰਗੀ ਮਹਾਨ ਸੰਸਥਾ ਦੇ ਨਾਮ ਦੀ ਗਲਤ ਵਰਤੋਂ ਕਰ ਕੇ ਪੰਥਕ ਸਫ਼ਾਂ ਵਿਚ ਫੁੱਟ ਦੀ ਪਾਉਣ ਦੀ ਬੇਹੱਦ ਕੋਝੀ ਸਾਜ਼ਿਸ਼ ਰਚੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਇੱਕ ਚੱਟਾਨ ਵਾਂਗ ਖੜ੍ਹਾ ਹੈ ਅਤੇ ਅਜਿਹੀਆਂ ਸੈਂਕੜੇ ਸਾਜ਼ਿਸ਼ਾਂ ਪਹਿਲਾਂ ਵੀ ਅਸਫਲ ਹੋਈਆਂ ਹਨ ਅਤੇ ਅੱਗੇ ਵੀ ਹੋਣਗੀਆਂ | ਮੰਨਵੀ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਏਜੰਸੀਆਂ ਦੇ ਹੱਥਠੋਕਿਆਂ ਤੋਂ ਸਾਵਧਾਨ ਰਹਿਣ |
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰਕ ਸਮਝੌਤਾ ਕਿਸਾਨਾਂ ਤੇ ਛੋਟੇ ਵਪਾਰੀਆਂ ਲਈ 'ਮੌਤ ਦਾ ਵਾਰੰਟ'-ਕਮਲ ਧਾਲੀਵਾਲ <br/>
Ad Position 24