18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮੀਰੀ ਪੀਰੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਮੀਰੀ ਪੀਰੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ੂ ਸਨਮਾਨਿਤ ਕਰਦੇ ਹੋਏ ਅਧਿਆਪਕ | ਤਸਵੀਰ : ਵਿਨੋਦ ਕਲਸੀ <br/> 06-04-2026
ਭਦੌੜ, 5 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਮੀਰੀ ਪੀਰੀ ਖਾਲਸਾ ਕਾਲਜੀਏਟ ਸੀਨੀ. ਸੈਕੰ. ਸਕੂਲ ਭਦੌੜ ਵਲੋਂ ਬੀਤੇ ਦਿਨੀਂ ਗਿਆਰ੍ਹਵੀਂ ਜਮਾਤ ਦੇ ਸਾਲਾਨਾ ਨਤੀਜੇ ਐਲਾਨੇ ਗਏ | ਸਕੂਲ ਇੰਚਾਰਜ ਪ੍ਰੋ: ਸੁਖਵੀਰ ਕੌਰ ਨੇ ਦੱਸਿਆ ਕੀ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਸੰਸਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਸੰਸਥਾ ਪੜਾਈ ਦੇ ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਵੀ ਖ਼ਾਸ ਉਪਰਾਲੇ ਕਰਦੀ ਹੈ | ਸੰਸਥਾ ਵਲੋਂ ਐਲਾਨੇ ਗਏ ਗਿਆਰ੍ਹਵੀਂ ਜਮਾਤ ਦੇ ਨਤੀਜਿਆਂ ਬਾਰੇ ਗੱਲਬਾਤ ਕਰਦਿਆਂ ਆਰਟਸ ਵਿਭਾਗ ਦੇ ਇੰਚਾਰਜ ਪ੍ਰੋ: ਰਾਜਵੀਰ ਕੌਰ ਨੇ ਦੱਸਿਆ ਕਿ ਗਿਆਰ੍ਹਵੀਂ ਆਰਟਸ ਵਿਚੋਂ ਪਿੰ੍ਰਸਦੀਪ ਸਿੰਘ 86 ਫ਼ੀਸਦ ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ, ਪਰਜੋਤ ਕੌਰ ਨੇ 82.4 ਫ਼ੀਸਦ ਨੰਬਰ ਪ੍ਰਾਪਤ ਕਰ ਕੇ ਦੂਜਾ ਅਤੇ ਅਨਮੋਲ ਕੌਰ ਨੇ 82 ਫ਼ੀਸਦ ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਕਮਰਸ ਵਿਭਾਗ ਦੇ ਇੰਚਾਰਜ ਪ੍ਰੋ: ਸਾਲੂ ਜਿੰਦਲ ਨੇ ਦੱਸਿਆ ਕਿ ਗਿਆਰ੍ਹਵੀਂ ਕਮਰਸ 'ਚੋਂ ਕੁਲਵਿੰਦਰ ਸਿੰਘ ਨੇ 82 ਫ਼ੀਸਦ ਨਾਲ ਪਹਿਲਾ ਸਥਾਨ ਡੈਵੀ ਕੁਮਾਰ ਨੇ 76 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਹਰਦੀਪਕ ਸਿੰਘ ਨੇ 75 ਫ਼ੀਸਦੀ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪਿ੍ੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬਾਰ੍ਹਵੀਂ ਜਮਾਤ ਵਿਚ ਇਸ ਤੋਂ ਵੀ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਮਾਪੇ ਅਤੇ ਸੰਸਥਾ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਭੱਠਾ ਮਜ਼ਦੂਰਾਂ ਨੇ ਕਾਲਾ ਦਿਨ ਮਨਾਇਆ <br/> ਅਗਲੀ ਖ਼ਬਰ ਪੰਥ ਅਤੇ ਅਕਾਲੀ ਦਲ ਨੂੰ ਤੋੜਨ ਦੀਆਂ ਸਾਜਿਸ਼ਾਂ ਦਾ ਸੱਚ ਸਾਹਮਣੇ ਆਇਆ-ਜੱਸੀ ਮੰਨਵੀ
Ad Position 24