18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਦਾ ਸ਼ਾਨਦਾਰ ਨਤੀਜਾ <br/>

Ad Position 21
No active advertisement
ਅਜੀਤ ਡੈਸਕ 06-04-2026
ਸੰਦੌੜ, 5 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਦੇ ਵਿਦਿਆਰਥੀਆਂ ਦਾ ਪੰਜਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਜਿਸ ਵਿਚ ਪੰਜਵੀਂ ਜਮਾਤ ਦੇ ਸਾਰੇ ਹੀ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ ਹਨ | ਅਵਨੀਤ ਕੌਰ, ਮਨਜੋਤ ਸਿੰਘ, ਗੁਰਨੂਰ ਸਿੰਘ, ਇਬਾਦਤ ਸੇਖੋਂ,ਹਾਫਿਜਾ, ਮਨਵੀਰ ਸਿੰਘ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ਇਸ ਤੋਂ ਇਲਾਵਾ ਜਸਮੀਤ ਕੌਰ, ਵਰਿੰਦਰ ਕੌਰ, ਮੁਹੰਮਦ ਰਿਆਨ ਨੇ 97 ਫ਼ੀਸਦੀ ਅਤੇ ਜਗਦੀਪ ਕੁਮਾਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ ਜਦਕਿ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ 85 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਫਲਤਾ ਹਾਸਿਲ ਕੀਤੀ | ਪਿ੍ੰਸੀਪਲ ਸ਼੍ਰੀਮਤੀ ਊਸ਼ਾ ਰਾਣੀ ਨੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀ ਪੜ੍ਹਾਈ ਤੋਂ ਇਲਾਵਾ ਹਰ ਖੇਤਰ ਜਿਵੇਂ ਸਭਿਆਚਾਰਕ ਮੁਕਾਬਲਿਆਂ ਅਤੇ ਖੇਡਾਂ ਵਿਚ ਵੀ ਸੰਸਥਾ ਦਾ ਨਾਮ ਰੌਸ਼ਨ ਕਰਦੇ ਆ ਰਹੇ ਹਨ | ਸ੍ਰੀਮਤੀ ਊਸ਼ਾ ਰਾਣੀ ਨੇ ਸਾਰੇ ਹੀ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਮੈਡਮ ਮਨਜੀਤ ਕੌਰ, ਹਰਪ੍ਰੀਤ ਕੌਰ, ਕਿਰਨਜੀਤ ਕੌਰ, ਰਮਨਦੀਪ ਕੌਰ, ਗਗਨਦੀਪ ਕੌਰ, ਸ਼ਮਿੰਦਰ ਕੌਰ, ਜਤਿੰਦਰ ਕੌਰ, ਸੰਦੀਪ ਕੌਰ, ਅੰਮਿ੍ਤਪਾਲ ਕੌਰ, ਅਵਜੀਤ ਕੌਰ, ਅਮਨਦੀਪ ਕੌਰ,ਅਵਤਾਰ ਸਿੰਘ, ਰਣਜੀਤ ਸਿੰਘ ਅਤੇ ਲਵਪ੍ਰੀਤ ਸੋਫ਼ਤ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਨੰੂਮਾਨ ਜੈਅੰਤੀ ਮੌਕੇ ਸੁੰਦਰ ਕਾਂਡ ਦੇ ਅਖੰਡ ਪਾਠਾਂ ਦੇ ਭੋਗ ਪਾਏ <br/> ਅਗਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ
Ad Position 24