18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਡਰੱਗ ਤੇ ਸਮਾਜਿਕ-ਆਰਥਿਕ ਗਣਨਾ ਲਈ ਸਵੈ-ਗਣਨਾ ਦਾ ਕੰਮ ਸ਼ੁਰੂ-ਡਿਪਟੀ ਕਮਿਸ਼ਨਰ <br/>

Ad Position 21
No active advertisement
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਉਪਰੰਤ ਦਿਸ਼ਾ ਨਿਰਦੇਸ਼ ਦਿੰਦੇ ਹੋਏ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 06-04-2026
ਮਲੇਰਕੋਟਲਾ, 5 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਸਬੰਧੀ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਡਰੱਗ ਅਤੇ ਸੋਸ਼ਿਓ ਇਕਨਾਮਿਕ ਸੈਂਸਸ' ਕਰਵਾਇਆ ਜਾ ਰਿਹਾ ਹੈ | ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ 'ਤੇ ਐਨਯੂਮੇਰੇਟਰ (ਗਿਣਤੀਕਾਰ) ਤਾਇਨਾਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਸੈਂਸਸ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨਸ਼ਿਆਂ ਨਾਲ ਸੰਬੰਧਿਤ ਹਾਲਾਤਾਂ ਅਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਬਾਰੇ ਸਹੀ ਅਤੇ ਤਾਜ਼ਾ ਡਾਟਾ ਇਕੱਠਾ ਕਰਨਾ ਹੈ, ਤਾਂ ਜੋ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ | ਉਨ੍ਹਾਂ ਜ਼ਿਲ੍ਹਾ ਪੱਧਰੀ ਤਿਆਰੀਆਂ, ਲਾਜਿਸਟਿਕਲ ਪ੍ਰਬੰਧਾਂ, ਸਿਖਲਾਈ ਯੋਜਨਾਵਾਂ, ਪੇਂਡੂ ਅਤੇ ਸ਼ਹਿਰੀ ਕਵਰੇਜ ਰਣਨੀਤੀਆਂ ਅਤੇ ਸਥਾਨਕ ਸੰਸਥਾਵਾਂ ਨਾਲ ਤਾਲਮੇਲ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਐਨਯੂਮੇਰੇਟਰ ਘਰ-ਘਰ ਸਰਵੇ ਲਈ ਆਉਣ ਤਾਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਅਤੇ ਅੱਪਡੇਟ ਜਾਣਕਾਰੀ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਪਾਰਦਰਸ਼ਤਾ, ਅੰਕੜਿਆਂ ਦੀ ਸਟੀਕਤਾ ਅਤੇ ਨਿਰਧਾਰਿਤ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਅਧਿਕਾਰੀਆਂ ਨੂੰ ਸੁਚੱਜੀ ਯੋਜਨਾਬੰਦੀ ਅਤੇ ਅੰਤਰ-ਵਿਭਾਗੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕਿਹਾ | ਇਸ ਦੌਰਾਨ ਉਨ੍ਹਾਂ ਜਨਗਣਨਾ ਐਕਟ ਤਹਿਤ ਮਾਪਦੰਡਾਂ, ਪਰਿਭਾਸ਼ਾਵਾਂ ਅਤੇ ਪ੍ਰਕਿਰਿਆਵਾਂ ਦੀ ਪੂਰੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ ਮਲੇਰਕੋਟਲਾ ਕਨੂੰ ਗਰਗ, ਐਸ.ਡੀ.ਐਮ ਅਮਰਗੜ੍ਹ ਹਰਬੰਸ ਸਿੰਘ, ਡੀ.ਡੀ.ਪੀ.ਓ ਰੂਪ ਸਿੰਘ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਬੀ.ਡੀ.ਪੀ.ਓ ਬਬਲਜੀਤ ਕੌਰ, ਆਡਿਟ ਅਫ਼ਸਰ ਨਵਲ ਕਿਸ਼ੋਰ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਸੀ.ਡੀ.ਪੀ.ਓ ਪਵਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਮਨਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਦਿੜ੍ਹਬਾ ਹਲਕੇ ਦੇ ਪਿੰਡਾਂ 'ਚ ਕੀਤਾ ਝੰਡਾ ਮਾਰਚ <br/> ਅਗਲੀ ਖ਼ਬਰ ਕਿਸਾਨਾਂ ਨੇ ਡੀ.ਸੀ. ਦਫ਼ਤਰ ਬਾਹਰ ਧਰਨਾ ਦਿੰਦਿਆਂ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ-ਪੱਤਰ <br/>
Ad Position 24