29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 07-04-2026
ਭਵਾਨੀਗੜ੍ਹ, 6 ਅਪ੍ਰੈਲ, (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼ੋ੍ਰਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਵਲੋਂ ਸੰਗਤਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੰਦਿਆਂ ਗੁਰਬਾਣੀ ਨਾਲ ਜੁੜ ਕੇ ਗੁਰੂ ਵਾਲੇ ਬਣਨ ਦਾ ਸੱਦਾ ਦਿੱਤਾ | ਇਸ ਮੌਕੇ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ, ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਬਾਬੂ ਪ੍ਰਕਾਸ਼ ਚੰਦ ਗਰਗ, ਸ਼ੋ੍ਰਮਣੀ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ, ਸ਼ੋ੍ਰਮਣੀ ਕਮੇਟੀ ਮੈਂਬਰ ਤੇਜਾ ਸਿੰਘ ਕਮਾਲਪੁਰ, ਮਨਪ੍ਰੀਤ ਸਿੰਘ ਘਰਾਚੋਂ, ਜਥੇਦਾਰ ਜੋਗਾ ਸਿੰਘ ਫੱਗੂਵਾਲਾ ਸਾਬਕਾ ਅੰਤਰਿੰਗ ਮੈਂਬਰ ਸ਼ੋ੍ਰਮਣੀ ਕਮੇਟੀ, ਰੁਪਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਕਾਕੜਾ, ਪਰਮਜੀਤ ਕੌਰ ਵਿਰਕ, ਜਥੇ: ਇੰਦਰਜੀਤ ਸਿੰਘ ਤੂਰ, ਅਜੈਬ ਸਿੰਘ ਗਹਿਲਾਂ, ਗੁਰੂ ਘਰ ਦੇ ਮੈਨੇਜਰ ਜਗਜੀਤ ਸਿੰਘ ਜੱਗੀ ਸੰਗਤਪੁਰਾ, ਰਾਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਨਾਨਕਿਆਣਾ ਸਾਹਿਬ, ਪੂਰਨ ਸਿੰਘ ਸਕਰੌਦੀ, ਪ੍ਰਭਜੀਤ ਸਿੰਘ ਲੱਕੀ, ਬੰਟੀ ਢਿੱਲੋਂ, ਮਨਜੀਤ ਸਿੰਘ ਨਾਗਰਾ,ਪਿ੍ਤਪਾਲ ਸਿੰਘ ਨੋਪੀ, ਸੱਜਣ ਸਿੰਘ ਚੱਠਾ, ਦਲਜੀਤ ਸਿੰਘ ਜੀਤੀ, ਮਾਸਟਰ ਜੋਗਿੰਦਰ ਸਿੰਘ, ਭਾਈ ਸਤਿੰਦਰ ਪਾਲ ਸਿੰਘ ਗ੍ਰੰਥੀ, ਭਾਈ ਗੁਰਵਿੰਦਰ ਸਿੰਘ ਆਦਿ ਨੇ ਹਾਜ਼ਰ ਭਰੀ | ਗੁਰੂ ਘਰ ਦੇ ਮੈਨੇਜਰ ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ 7 ਅਪ੍ਰੈਲ ਨੂੰ ਭੋਗਾਂ ਉਪਰੰਤ ਗੁਰੂ ਘਰ ਵਿਖੇ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿਚ ਸੰਗਤਾਂ ਵਲੋਂ ਖ਼ੂਨਦਾਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ, ਹੋਰ ਧਾਰਮਿਕ ਮੂਰਤੀਆਂ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ... ਅਗਲੀ ਖ਼ਬਰ ਬੀ.ਐੱਡ. ਦਾ ਨਤੀਜਾ ਰਿਹਾ ਸੌ ਫ਼ੀਸਦੀ
Ad Position 24