30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੀ.ਆਈ.ਏ. ਸਟਾਫ਼ ਮਾਹੋਰਾਣਾ ਦੀ ਵੱਡੀ ਕਾਰਵਾਈ

Ad Position 21
No active advertisement
ਅਜੀਤ ਡੈਸਕ 07-04-2026
ਅਮਰਗੜ੍ਹ, 6 ਅਪ੍ਰੈਲ (ਜਤਿੰਦਰ ਮੰਨਵੀ)-ਸੀ.ਆਈ.ਏ. ਸਟਾਫ਼ ਮਾਹੋਰਾਣਾ ਦੀ ਪੁਲਿਸ ਨੇ ਇੱਕ ਅਜਿਹੇ ਸ਼ਾਤਰ ਠੱਗ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜੋ ਪੁਲਿਸ ਦੀ ਵਰਦੀ ਅਤੇ ਨਕਲੀ ਪਛਾਣ ਪੱਤਰ ਦੀ ਦੁਰਵਰਤੋਂ ਕਰ ਕੇ ਭੋਲੇ-ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਸੀ | ਪੁਲਿਸ ਨੇ ਮੁਲਜ਼ਮ ਪਾਸੋਂ ਨਕਲੀ ਆਈ.ਡੀ. ਕਾਰਡ, ਅਸਲ੍ਹਾ ਅਤੇ ਹੋਰ ਇਤਰਾਜ਼ਯੋਗ ਸਮਾਨ ਬਰਾਮਦ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਮਾਹੋਰਾਣਾ ਵਿਖੇ ਤਾਇਨਾਤ ਏ.ਐੱਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਖ਼ਾਸ ਤੋਂ ਇਤਲਾਹ ਮਿਲੀ ਸੀ ਕਿ ਕਥਿਤ ਦੋਸ਼ੀ ਰਣਬੀਰ ਸਿੰਘ ਉਰਫ਼ ਦੀਪਾ ਪੁੱਤਰ ਅਮਰ ਸਿੰਘ ਨਿਵਾਸੀ ਮਹਿੰਦੀਪੁਰ, ਥਾਣਾ ਖੇਮਕਰਨ, ਜ਼ਿਲ੍ਹਾ ਤਰਨ ਤਾਰਨ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਲੋਕਾਂ ਨਾਲ ਠੱਗੀਆਂ ਮਾਰ ਰਿਹਾ ਹੈ | ਪੁਲਿਸ ਨੇ ਫ਼ੌਰੀ ਕਾਰਵਾਈ ਕਰਦੇ ਹੋਏ ਬਾਗੜੀਆਂ ਅੱਡੇ ਦੇ ਨੇੜੇ ਜਾਲ ਵਿਛਾਇਆ ਅਤੇ ਮੁਲਜ਼ਮ ਰਣਬੀਰ ਸਿੰਘ ਨੂੰ ਉਸ ਵੇਲੇ ਦਬੋਚ ਲਿਆ ਜਦੋਂ ਉਹ ਆਪਣੇ ਅਸਰ-ਰਸੂਖ ਦੀ ਵਰਤੋਂ ਕਰ ਕੇ ਪੈਸੇ ਲੈਣ ਆਇਆ ਹੋਇਆ ਸੀ | ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮ ਪਾਸੋਂ ਦੋ ਜ਼ਿੰਦਾ ਕਾਰਤੂਸ 30 ਬੋਰ 763, ਅੰਮਿ੍ਤਸਰ ਰੂਲਰ ਪੁਲਿਸ ਦਾ ਨਕਲੀ ਕਾਂਸਟੇਬਲ ਆਈ.ਡੀ. ਕਾਰਡ ਅਤੇ ਪੰਜਾਬ ਪੁਲਿਸ ਦੀਆਂ ਬੱਸਾਂ ਦੀਆਂ ਟਿਕਟਾਂ, ਇੱਕ ਆਈਫੋਨ ਜਿਸ 'ਚ ਮੁਲਜ਼ਮ ਦੀਆਂ ਪੁਲਿਸ ਵਰਦੀ 'ਚ ਖਿੱਚੀਆਂ ਫ਼ੋਟੋਆਂ ਮੌਜੂਦ ਹਨ ਤੇ ਪੰਜਾਬ ਪੁਲਿਸ ਦੇ ਲੋਗੋ ਵਾਲੀ ਇੱਕ ਕਾਲੇ ਰੰਗ ਦੀ ਟੀ-ਸ਼ਰਟ ਬਰਾਮਦ ਕੀਤੀ ਹੈ | ਬਹਰਹਾਲ ਅਮਰਗੜ੍ਹ ਪੁਲਿਸ ਵੱਲੋਂ ਕਥਿਤ ਦੋਸ਼ੀ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀ.ਸੀ. ਦਫ਼ਤਰ ਮਲੇਰਕੋਟਲਾ ਅੱਗੇ ਦਿੱਤਾ ਵਿਸ਼ਾਲ ਧਰਨਾ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀ.ਸੀ. ਦਫ਼ਤਰ ਮਲੇਰਕੋਟਲਾ ਅੱਗੇ ਦਿੱਤਾ ਵਿਸ਼ਾਲ ਧਰਨਾ
Ad Position 24