30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਵਿਜੇ ਇੰਦਰ ਸਿੰਗਲਾ ਆੜ੍ਹਤੀਆਂ ਦੇ ਸਮਰਥਨ 'ਚ ਆਏ 2.5% ਕਮਿਸ਼ਨ ਹੁਣ ਨਾਕਾਫ਼ੀ ਹੈ; ਸਰਕਾਰ ਨੂੰ ਇਸ ਨੰੂ ਵਧਾ ਕੇ 3% ਕਰਨ ਦੀ ਲੋੜ

Ad Position 21
No active advertisement
ਅਜੀਤ ਡੈਸਕ 07-04-2026
ਸੁਨਾਮ ਊਧਮ ਸਿੰਘ ਵਾਲਾ, 6 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਕੁੱਲ ਹਿੰਦ ਕਾਂਗਰਸ ਵਰਕਿੰਗ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਆੜ੍ਹਤੀਆਂ ਨਾਲ ਕੀਤੇ ਵਾਅਦੇ ਨੂੰ ਪੂਰੇ ਨਾਂ ਕਰਨੇ ਸਿਰਫ਼ ਸਿਆਸੀ ਲਾਪ੍ਰਵਾਹੀ ਹੀ ਨਹੀ ਸਗੋਂ ਖੇਤੀਬਾੜੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਭਾਈਚਾਰੇ ਨਾਲ ਵਿਸ਼ਵਾਸਘਾਤ ਵੀ ਹੈ | ਸਿੰਗਲਾ ਨੇ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਯਾਦ ਕਰਵਾਇਆ ਕਿ ਮੁੱਖ ਮੰਤਰੀ ਨੇ 2024 'ਚ ਪੰਜਾਬ ਸਰਕਾਰ ਅਤੇ ਆੜ੍ਹਤੀਆਂ ਨਾਲ ਹੋਈ ਮੀਟਿੰਗ ਵਿਚ ਠੋਕ ਵਜਾ ਕੇ ਵਾਅਦਾ ਕੀਤਾ ਸੀ | ਮੁੱਖ ਮੰਤਰੀ ਭਗਵੰਤ ਮਾਨ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਨੇ ਪੂਰਾ 2.5% ਕਮਿਸ਼ਨ ਨਾਂ ਦਿੱਤਾ ਤਾਂ ਪੰਜਾਬ ਸਰਕਾਰ ਆੜ੍ਹਤੀਆਂ ਨੂੰ ਆਪਣੇ ਖ਼ਜ਼ਾਨੇ 'ਚੋਂ ਮੁਆਵਜ਼ਾ ਦੇਵੇਗੀ | ਉਨ੍ਹਾਂ ਖੇਤੀਬਾੜੀ ਮੰਤਰੀ ਦੇ ਸੁਝਾਅ ਦਾ ਵੀ ਜ਼ਿਕਰ ਕੀਤਾ ਕਿ ਬੋਝ ਬਰਾਬਰ ਵੰਡਿਆ ਜਾਵੇ, ਪਰ ਮੁੱਖ ਮੰਤਰੀ ਨੇ ਉਸ ਸਮੇਂ ਵਿਸ਼ਵਾਸ ਦਿਵਾਇਆ ਸੀ ਕਿ ਆੜ੍ਹਤੀਆਂ 'ਤੇ ਕੋਈ ਵਾਧੂ ਬੋਝ ਨਹੀਂ ਪਾਇਆ ਜਾਵੇਗਾ | ਸਿੰਗਲਾ ਨੇ ਕਿਹਾ ਕਿ ਇਨ੍ਹਾਂ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਜਿਸ ਨਾਲ ਆੜ੍ਹਤੀਏ ਆਪਣੇ ਨਾਲ ਧੋਖਾ ਹੋਇਆ ਮਹਿਸੂਸ ਕਰ ਰਹੇ ਹਨ | ਸਿੰਗਲਾ ਨੇ ਜ਼ੋਰਦਾਰ ਮੰਗ ਕੀਤੀ ਕਿ ਮੌਜੂਦਾ ਆਰਥਿਕ ਚੁਨੌਤੀਆਂ ਨੂੰ ਦੇਖਦੇ ਹੋਏ ਕਮਿਸ਼ਨ ਨੂੰ ਘੱਟੋ-ਘੱਟ 3 ਪ੍ਰਤੀਸ਼ਤ ਤੱਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸੰਘਰਸ਼ ਵਿਚ ਕਾਂਗਰਸ ਆੜ੍ਹਤੀਆਂ ਅਤੇ ਕਿਸਾਨਾਂ ਦੇ ਨਾਲ ਹੈ |
Ad Position 22
No active advertisement
ਪਿਛਲੀ ਖ਼ਬਰ ਵੈਟਰਨ ਐਥਲੀਟ ਸ਼ਰਮਾ ਨੇ 'ਰਫ਼ਤਾਰ ਦੇ ਸੂਰਮੇ' ਅਥਲੈਟਿਕਸ ਚੈਂਪੀਅਨਸ਼ਿਪ ਜਿੱਤੀ ਅਗਲੀ ਖ਼ਬਰ ਦਿੜ੍ਹਬਾ ਵਿਖੇ ਨਵੇਂ ਬਣ ਰਹੇ ਪੁਲਿਸ ਥਾਣੇ ਦਾ ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਨੇ ਲਿਆ ਜਾਇਜ਼ਾ
Ad Position 24