30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕੰਪਿਊਟਰ ਅਧਿਆਪਕ 11 ਨੂੰ ਮੁੱਖ ਮੰਤਰੀ ਨਿਵਾਸ ਦਾ ਕਰਨਗੇ ਘਿਰਾਓ

Ad Position 21
No active advertisement
ਅਜੀਤ ਡੈਸਕ 07-04-2026
ਸੰਗਰੂਰ, 6 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਕੰਪਿਊਟਰ ਟੀਚਰਜ਼ ਯੂਨੀਅਨ ਦੀ ਮੀਟਿੰਗ ਸੂਬਾ ਆਗੂ ਨਰਦੀਪ ਸ਼ਰਮਾ, ਅੰਜੂ ਜੈਨ ਅਤੇ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਨਰਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ 11 ਅਪ੍ਰੈਲ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦਾ ਘਿਰਾਓ ਕਰਨਗੇ | ਅਧਿਆਪਕ ਆਗੂਆਂ ਨੇ ਦੱਸਿਆ ਕਿ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫ਼ਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ ਦੇ ਨਾਮ ਉੱਤੇ ਗੁਮਰਾਹ ਕੀਤਾ ਜਾ ਰਿਹਾ ਹੈ | ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫ਼ੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੇ ਬਜਾਇ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀ ਮੰਗਾਂ ਮੰਨਣ ਤੋਂ ਭੱਜ ਰਹੀ ਹੈ | 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਅ ਰਹੇ ਹਨ ਪਰ ਰੈਗੂਲਰ ਨੋਟੀਫ਼ਿਕੇਸ਼ਨ, ਨਿਯੁਕਤੀ ਪੱਤਰਾਂ ਨੂੰ ਕਿਸੇ ਵੀ ਸਰਕਾਰ ਨੇ ਲਾਗੂ ਨਹੀਂ ਕੀਤਾ ਹੈ | ਆਗੂਆਂ ਨੇ ਸਪਸ਼ਟ ਕੀਤੇ ਕਿ ਜਦ ਤੱਕ 2 ਦਸੰਬਰ 2010 ਦਾ ਨੋਟੀਫ਼ਿਕੇਸ਼ਨ, ਚੋਣ ਮੈਨੀਫੈਸਟੋ ਵਿਚ ਕੀਤਾ ਦਾਅਵਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵਲੋਂ ਕੀਤਾ ਐਲਾਨ ਲਾਗੂ ਨਹੀਂ ਹੁੰਦਾ ਤਦ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਵਰਿੰਦਰ ਹੰਸ, ਸੰਜੀਵ ਕੁਮਾਰ, ਅਵਤਾਰ ਸਿੰਘ, ਹਰਵਿੰਦਰ ਸਿੰਘ, ਸੁਮਿਤ ਖੁਰਾਣਾ, ਮਨਦੀਪ ਸਿੰਘ, ਮੰਜੂ ਰਾਣੀ, ਸੁਖਵੀਰ ਕੌਰ, ਜਸਵਿੰਦਰ ਕੌਰ, ਸੁਨੀਲ ਕੁਮਾਰ, ਵਿਸ਼ਾਲ ਕੁਮਾਰ, ਰਾਜਪਾਲ ਸਿੰਘ, ਲੱਕੀ ਸਿੰਗਲਾ, ਮਨਦੀਪ ਸਿੰਘ ਅਤੇ ਪਰਵਿੰਦਰ ਸਿੰਘ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਲਾਇਟ ਦੇ ਸਾਬਕਾ ਵਿਦਿਆਰਥੀਆਂ ਦੇ ਸੰਗਮ ਪ੍ਰੋਗਰਾਮ ਦਾ ਪ੍ਰੀ-ਈਵੈਂਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਵ. ਮਾਤਾ ਜਸਵੀਰ ਕੌਰ ਲੱਡਾ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜ ਸੇਵੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24