30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਵਾਟਰ ਸਪਲਾਈ ਦੀਆਂ ਲੀਕ ਪਾਈਪਾਂ ਕਾਰਨ ਗੰਦਾ ਪਾਣੀ ਪੀਣ ਲਈ ਮਜਬੂਰ ਪਿੰਡ ਵਾਸੀ

Ad Position 21
No active advertisement
ਅਜੀਤ ਡੈਸਕ 07-04-2026
ਸ਼ੇਰਪੁਰ, 6 ਅਪ੍ਰੈਲ (ਮੇਘ ਰਾਜ ਜੋਸ਼ੀ)-ਪਿੰਡ ਰੂੜਗੜ੍ਹ ਵਿੱਚ ਵਾਟਰ ਸਪਲਾਈ ਪ੍ਰਣਾਲੀ ਦੀ ਖ਼ਰਾਬ ਹਾਲਤ ਕਾਰਨ ਪਿੰਡ ਵਾਸੀਆਂ ਨੂੰ ਗੰਦਾ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਪਿੰਡ ਵਿੱਚ ਕਈ ਥਾਵਾਂ 'ਤੇ ਪਾਣੀ ਦੀਆਂ ਪਾਈਪਾਂ ਲੀਕ ਹੋਣ ਕਾਰਨ ਗੰਦਾ ਪਾਣੀ ਸਪਲਾਈ ਵਿੱਚ ਪੀਣ ਨੂੰ ਮਿਲ ਰਿਹਾ ਹੈ, ਜਿਸ ਨਾਲ ਸਿਹਤ ਸੰਬੰਧੀ ਖ਼ਤਰੇ ਵੀ ਵੱਧ ਰਹੇ ਹਨ | ਇਸ ਸਬੰਧੀ ਪਿੰਡ ਦੇ ਮੌਜੂਦਾ ਪੰਚ ਭੁਪਿੰਦਰ ਸਿੰਘ ਅਤੇ ਨੌਜਵਾਨ ਆਗੂ ਤੇਜਿੰਦਰ ਸਿੰਘ ਵੱਲੋਂ ਚੋਣਵੇਂ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸਬੰਧੀ ਬੀ.ਡੀ.ਪੀ.ਓ ਦਫ਼ਤਰ ਸ਼ੇਰਪੁਰ ਵਿਖੇ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਬਾਰੇ ਕਈ ਵਾਰ ਸਰਪੰਚ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਅਗਾਂਹ ਕੀਤਾ ਜਾ ਚੁੱਕਾ ਹੈ, ਪਰ ਹੁਣ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ | ਪਿੰਡ ਵਾਸੀਆਂ ਨੇ ਦੱਸਿਆ ਕਿ ਲੀਕ ਹੋਈਆਂ ਪਾਈਪਾਂ ਰਾਹੀਂ ਗੰਦਾ ਪਾਣੀ ਮਿਲਣ ਕਾਰਨ ਲੋਕਾਂ ਨੂੰ ਮਜਬੂਰੀ ਵਿੱਚ ਇਹ ਪਾਣੀ ਪੀਣਾ ਪੈ ਰਿਹਾ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਕਰਦੇ ਹੋਏ ਪਾਈਪਾਂ ਦੀ ਮੁਰੰਮਤ ਕਰਵਾ ਕੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ | ਸਰਪੰਚ ਕਰਮਜੀਤ ਕੌਰ ਕਿਹਾ ਕਿ ਇਹ ਵਾਟਰ ਸਪਲਾਈ ਪੰਚਾਇਤ ਦੇ ਅਧੀਨ ਹੈ, ਜਿਸ ਕਾਰਨ ਜੇਈ ਵਾਟਰ ਸਪਲਾਈ ਨਾਲ ਗੱਲ ਕਰਕੇ ਟੀਮ ਬੁਲਾਈ ਗਈ ਹੈ ਜੋ ਜਲਦ ਹੀ ਇਸ ਦੀ ਮੁਰੰਮਤ ਲਈ ਆਵੇਗੀ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 15 ਗੁੰਮ ਹੋਏ ਮੋਬਾਈਲ ਲੱਭ ਕੇ ਅਸਲ ਮਾਲਕਾਂ ਨੂੰ ਦਿੱਤੇ ਅਗਲੀ ਖ਼ਬਰ ਸ੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵਲੋਂ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਵਿਸ਼ਾਲ ਰਾਧਾ ਨਾਮ ਸੰਕੀਰਤਨ ਸਮਾਗਮ
Ad Position 24