10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਚੋਰਾਂ ਨੇ ਦੁਕਾਨ ਦੇ ਜਿੰਦਰੇ ਤੋੜ ਕੇ ਸਾਮਾਨ ਕੀਤਾ ਚੋਰੀ <br/>

Ad Position 21
No active advertisement
ਅਜੀਤ ਡੈਸਕ 08-04-2026
ਲਹਿਰਾਗਾਗਾ, 7 ਅਪ੍ਰੈਲ (ਅਸ਼ੋਕ ਗਰਗ)-ਸਥਾਨਕ ਸ਼ਹਿਰ ਦੇ ਨਾਲ ਖਹਿੰਦੇ ਪਿੰਡ ਖਾਈ ਦੀਆਂ ਕਈ ਦੁਕਾਨਾਂ ਦੇ ਬੀਤੀ ਰਾਤ ਜਿੰਦੇ ਟੁੱਟਣ ਉਪਰੰਤ ਚੋਰੀ ਹੋਣ ਦੀ ਘਟਨਾ ਦੇ ਰੋਸ ਵਜੋਂ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ | ਇਸ ਸਮੇਂ ਪੀੜਤ ਦੁਕਾਨ ਮਾਲਕ ਆਸ਼ੂ ਗਰਗ ਘੋੜੇਨਬ ਵਾਲਿਆਂ ਨੇ ਦੱਸਿਆ ਹੈ ਕਿ ਸਾਡੀਆਂ ਦੁਕਾਨਾਂ ਤੋਂ ਇਲਾਵਾ ਇੱਕ ਖੇਤੀਬਾੜੀ ਨਾਲ ਸੰਬੰਧਿਤ ਦੁਕਾਨ 'ਤੇ ਵੀ ਨਕਦੀ ਅਤੇ ਐਲ.ਈ.ਡੀ ਆਦਿ ਦੀ ਚੋਰੀ ਹੋ ਚੁੱਕੀ ਹੈ | ਚੋਰਾਂ ਨੇ ਅੱਠ ਦਿਨ ਪਹਿਲਾਂ ਵੀ ਇਸ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਇਆ ਸੀ ਅਤੇ ਉਸ ਸਮੇਂ 30 ਹਜਾਰ ਤੋਂ ਵੱਧ ਦਾ ਸਮਾਨ ਚੋਰੀ ਕਰ ਕੇ ਲੈ ਗਏ ਸਨ | ਦੁਕਾਨਦਾਰ ਨੇ ਦੱਸਿਆ ਹੈ ਕਿ ਉਸ ਨੂੰ ਇਸ ਘਟਨਾ ਬਾਰੇ ਜਦੋਂ ਸਵੇਰੇ ਪਤਾ ਲੱਗਿਆ ਤਾਂ ਦੁਕਾਨ ਉੱਪਰ ਜਾ ਕੇ ਦੇਖਿਆ ਤਾਂ ਸ਼ਟਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਦੁਕਾਨ ਵਿੱਚੋਂ ਕਰੀਬ 60 ਹਜ਼ਾਰ ਰੁਪਏ ਦਾ ਸਮਾਨ ਚੋਰੀ ਹੋ ਜਾਣ ਦਾ ਪਤਾ ਚੱਲਿਆ ਹੈ | ਇਸ ਸਬੰਧੀ ਧਰਨਾਕਾਰੀਆਂ ਨਾਲ ਗੱਲ ਕਰਦਿਆਂ ਡੀ.ਐਸ.ਪੀ ਲਹਿਰਾਗਾਗਾ ਰਣਬੀਰ ਸਿੰਘ, ਥਾਣਾ ਸਦਰ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਅਤੇ ਚੌਂਕੀ ਇੰਚਾਰਜ ਗੁਰਦੇਵ ਸਿੰਘ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ, ਕਿ ਪਹਿਲਾਂ ਵੀ ਚੋਰ ਫੜ ਕੇ ਸਲਾਖ਼ਾਂ ਪਿੱਛੇ ਦਿੱਤੇ ਹਨ, ਇਨ੍ਹਾਂ ਨਾਲ ਕੋਈ ਲਿਹਾਜ਼ ਨਹੀਂ ਵਰਤੀ ਜਾ ਰਹੀ, ਹੁਣ ਵੀ ਸਾਡੇ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਰਾਤ ਦੀ ਗਸ਼ਤ ਵੀ ਪੁਲਿਸ ਵੱਲੋਂ ਲਗਾਤਾਰ ਜਾਰੀ ਹੈ | ਇਸ ਚੋਰੀ ਸਬੰਧੀ ਸੀ.ਸੀ.ਟੀ.ਵੀ ਕੈਮਰੇ ਖੰਘਾਲੇ ਜਾ ਰਹੇ ਹਨ | ਇਸ ਚੋਰੀ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਚੋਰ ਪੁਲਿਸ ਦੀ ਗਿ੍ਫ਼ਤ ਵਿੱਚ ਹੋਣਗੇ | ਇਸ ਵਿਸ਼ਵਾਸ ਉਪਰੰਤ ਦੁਕਾਨਦਾਰਾਂ ਅਤੇ ਪਿੰਡ ਖਾਈ ਲੋਕਾਂ ਨੇ ਧਰਨਾ ਚੁੱਕ ਲਿਆ |

Ad Position 22
No active advertisement
ਪਿਛਲੀ ਖ਼ਬਰ ਖ਼ਰੀਦ ਕੇਂਦਰ 'ਚ ਪੁਖ਼ਤਾ ਪ੍ਰਬੰਧਾਂ ਦੀ ਕਮੀ, ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ <br/> ਅਗਲੀ ਖ਼ਬਰ ਧਾਰਮਿਕ ਸਮਾਗਮ ਨਾਲ ਹੋਈ ਨਵੇਂ ਸੈਸ਼ਨ ਦੀ ਸ਼ੁਰੂਆਤ
Ad Position 24