10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਖ਼ਰੀਦ ਕੇਂਦਰ 'ਚ ਪੁਖ਼ਤਾ ਪ੍ਰਬੰਧਾਂ ਦੀ ਕਮੀ, ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 08-04-2026
ਛਾਜਲੀ, 7 ਅਪ੍ਰੈਲ (ਅਜਾਇਬ ਸਿੰਘ ਨੀਲੋਵਾਲ)-ਸਥਾਨਕ ਖ਼ਰੀਦ ਕੇਂਦਰ ਵਿੱਚ ਪੁਖ਼ਤਾ ਪ੍ਰਬੰਧਾਂ ਦੀ ਕਮੀ ਅਤੇ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਨੇ ਦੌਰਾ ਕਰ ਕੇ ਹਾਲਾਤਾਂ 'ਤੇ ਗੰਭੀਰ ਚਿੰਤਾ ਜਤਾਈ | ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ ਅਤੇ ਅਜੇ ਤੱਕ ਢੰਗ ਦੀ ਸਫ਼ਾਈ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ | ਇਸ ਗੰਦਗੀ ਕਾਰਨ ਖ਼ਰੀਦ ਕੇਂਦਰ ਵਿੱਚ ਕਿਸਾਨਾਂ ਲਈ ਬਣੀਆਂ ਬੁਨਿਆਦੀ ਸੁਵਿਧਾਵਾਂ ਵੀ ਬੇਅਸਰ ਹੋ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪਾਣੀ, ਪਾਖਾਨੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਅਧੂਰੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਦਿੱਕਤ ਆ ਰਹੀ ਹੈ | ਸੰਤ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹਕੀਕਤ ਵਿੱਚ ਮੰਡੀ ਵਿੱਚ ਕਣਕ ਦੀਆਂ ਢੇਰੀਆਂ ਲੱਗੀਆਂ ਪਈਆਂ ਹਨ ਅਤੇ ਕੋਈ ਵੀ ਖ਼ਰੀਦ ਕਰਨ ਨਹੀਂ ਪਹੁੰਚਿਆ | ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀ ਹੜਤਾਲ ਕਾਰਨ ਹਾਲਾਤ ਹੋਰ ਗੰਭੀਰ ਬਣ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦੀ ਤੋਂ ਜਲਦੀ ਆੜ੍ਹਤੀਆਂ ਨਾਲ ਸਮਝੌਤਾ ਕਰੇ ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਚੱਲ ਸਕੇ | ਇਸ ਦੇ ਨਾਲ ਹੀ ਉਨ੍ਹਾਂ ਸੁਝਾਅ ਦਿੱਤਾ ਕਿ ਕੋਆਪਰੇਟਿਵ ਸਭਾਵਾਂ ਰਾਹੀਂ ਵੀ ਕਣਕ ਦੀ ਖ਼ਰੀਦ ਕੀਤੀ ਜਾ ਸਕਦੀ ਹੈ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲੇ | ਉਨ੍ਹਾਂ ਕਿਹਾ ਕਿ ਕਿਸਾਨ ਕਈ ਦਿਨਾਂ ਤੋਂ ਮੰਡੀ ਵਿੱਚ ਕਣਕ ਦੀਆਂ ਢੇਰੀਆਂ ਲਾ ਕੇ ਬੈਠੇ ਹਨ ਅਤੇ ਮੌਸਮ ਖ਼ਰਾਬ ਹੋਣ ਕਾਰਨ ਉਹ ਹੋਰ ਵੀ ਚਿੰਤਤ ਹਨ | ਹਾਲ ਹੀ ਵਿੱਚ ਆਏ ਤੂਫ਼ਾਨ ਅਤੇ ਗੜੇਮਾਰੀ ਕਾਰਨ ਕਈ ਥਾਵਾਂ 'ਤੇ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਕਿਸਾਨਾਂ ਨੂੰ ਪ੍ਰਤੀ ਏਕੜ 10-15 ਮਨ ਤੱਕ ਦਾ ਨੁਕਸਾਨ ਹੋ ਰਿਹਾ ਹੈ | ਇਸ ਮੌਕੇ ਸਰਪੰਚ ਗੁਰਬਿਆਸ ਸਿੰਘ ਬਿਆਸੀ ਨੇ ਕਿਹਾ ਕਿ ਪੰਚਾਇਤ ਵੱਲੋਂ ਸਫ਼ਾਈ ਲਈ ਕਈ ਵਾਰ ਮੁਹਿੰਮ ਚਲਾਈ ਗਈ ਹੈ ਅਤੇ ਲੋਕਾਂ ਨੂੰ ਕੂੜਾ ਨਿਰਧਾਰਿਤ ਥਾਵਾਂ 'ਤੇ ਪਾਉਣ ਲਈ ਅਪੀਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਕੂੜਾ ਡੰਪ ਕਰਨ ਲਈ ਵੱਖਰੀ ਜਗ੍ਹਾ ਵੀ ਦਿੱਤੀ ਗਈ ਹੈ, ਪਰ ਕੁਝ ਲੋਕ ਅਜੇ ਵੀ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਸਫ਼ਾਈ ਮੁਹਿੰਮ ਤੋਂ ਬਾਅਦ ਜੇ ਕੋਈ ਵਿਅਕਤੀ ਦੁਬਾਰਾ ਕੂੜਾ ਸੁੱਟਦਾ ਮਿਲਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਨਾਲ ਹੀ ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਨੂੰ ਸਾਫ਼-ਸੁਥਰਾ ਬਣਾਉਣ ਵਿੱਚ ਪੰਚਾਇਤ ਦਾ ਸਾਥ ਦੇਣ | ਕਿਸਾਨ ਯੂਨੀਅਨ ਨੇ ਮੰਗ ਕੀਤੀ ਹੈ ਕਿ ਖ਼ਰੀਦ ਕੇਂਦਰ ਵਿੱਚ ਤੁਰੰਤ ਸਫ਼ਾਈ, ਪਾਣੀ ਅਤੇ ਹੋਰ ਸੁਵਿਧਾਵਾਂ ਦੇ ਪੂਰੇ ਪ੍ਰਬੰਧ ਕੀਤੇ ਜਾਣ ਅਤੇ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਅਤੇ ਬਾਜਵਾ ਨੇ 'ਆਪ' ਸਰਕਾਰ ਨੂੰ ਲਿਆ ਕਰੜੇ ਹੱਥੀ <br/> ਅਗਲੀ ਖ਼ਬਰ ਚੋਰਾਂ ਨੇ ਦੁਕਾਨ ਦੇ ਜਿੰਦਰੇ ਤੋੜ ਕੇ ਸਾਮਾਨ ਕੀਤਾ ਚੋਰੀ <br/>
Ad Position 24