10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੁਖਬੀਰ ਬਾਦਲ ਦੀ ਅਗਵਾਈ ਹੇਠ ਪੰਜਾਬ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ-ਸੀਰਾ ਬਨਭੌਰਾ

Ad Position 21
No active advertisement
ਅਜੀਤ ਡੈਸਕ 08-04-2026
ਮਲੇਰਕੋਟਲਾ, 7 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਪੰਜਾਬ ਅੰਦਰ ਅਗਲੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ | ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਥਕ ਹਿਤਾਂ ਨੂੰ ਪਹਿਲ ਦਿੰਦਿਆਂ ਸੂਬੇ ਲਈ ਡਟ ਕੇ ਲੜਾਈ ਲੜੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਸਤਬੀਰ ਸਿੰਘ ਸੀਰਾ ਬਨਭੌਰਾ ਨੇ ਗੱਲਬਾਤ ਦੌਰਾਨ ਕੀਤਾ | ਸੀਰਾ ਬਨਭੌਰਾ ਨੇ ਆਖਿਆ ਕਿ ਬੀਤੇ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਆਪਣੇ ਘਰ-ਘਾਟ ਦੀ ਪ੍ਰਵਾਹ ਨਾ ਕਰਦਿਆਂ ਕੌਮੀ ਹਿਤਾਂ ਨੂੰ ਪਹਿਲ ਦੇ ਕੇ ਲੰਬਾ ਸਮਾਂ ਜੇਲ੍ਹਾਂ ਕੱਟੀਆਂ | ਅਕਾਲੀ ਆਗੂ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਿਲਕੁਲ ਸੁਰੱਖਿਅਤ ਹੈ ਤੇ ਸੂਬੇ ਅੰਦਰ ਅਗਲੀ ਸਰਕਾਰ ਪੰਥਕ ਪਾਰਟੀ ਦੀ ਹੋਵੇਗੀ | ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਤਰਲੋਚਨ ਸਿੰਘ ਧਲੇਰ ਸਣੇ ਅਕਾਲੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮੇ 10 ਨੂੰ ਮੁੱਖ ਦਫ਼ਤਰ ਪਟਿਆਲਾ ਵਿਖੇ ਕਰਨਗੇ ਕਨਵੈਨਸ਼ਨ <br/> ਅਗਲੀ ਖ਼ਬਰ ਅਗਰਵਾਲ ਸਭਾ ਸੰਗਰੂਰ ਦਾ ਜਨਰਲ ਇਜਲਾਸ ਅਤੇ ਸਨਮਾਨ ਸਮਾਰੋਹ ਸੰਪੰਨ
Ad Position 24