10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਠੇਕਾ ਮੁਲਾਜ਼ਮਾਂ ਨੇ ਫੂਕਿਆ ਸਬ-ਕਮੇਟੀ/ਪੰਜਾਬ ਸਰਕਾਰ ਦਾ ਪੁਤਲਾ <br/>

Ad Position 21
No active advertisement
ਅਜੀਤ ਡੈਸਕ 08-04-2026
ਦਿੜ੍ਹਬਾ ਮੰਡੀ, 7 ਅਪ੍ਰੈਲ (ਜਸਵੀਰ ਸਿੰਘ ਅÏਜਲਾ)–ਸਿਵਲ ਗੰਨਮੈਨ ਤੇ ਗਾਰਡ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਲਛਮਣ ਸਿੰਘ ਧੂਰੀ ਨੇ ਦਿੜ੍ਹਬਾ ਵਿਖੇ ਪੱਤਰਕਾਰਾਂ ਨੂੰ ਦੱਸਿਆ ਕਿ ਜਿੰਨੀਆਂ ਵੀ ਜਥੇਬੰਦੀਆਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਸਾਹਮਣੇ ਰੋਸ਼ ਰੈਲੀਆਂ ਕਰ ਕੇ ਸਬ-ਕਮੇਟੀ/ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਸਮੇਂ ਹਾਜ਼ਰ ਮੋਰਚੇ ਦੇ ਸੂਬਾਈ/ਜ਼ਿਲ੍ਹਾ ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖ ਕੇ ਆਪਣਾ ਸਮਾਂ ਲੰਘਾ ਰਹੀ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰ ਕੇ ਪੱਕਾ ਕਰਨ ਲਈ 'ਆਪ ਸਰਕਾਰ' ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ, ਜਿਸ ਦੇ ਵਿਰੋਧ ਵਜੋਂ ਮੋਰਚੇ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 22 ਮਾਰਚ ਤੋਂ 07 ਅਪ੍ਰੈਲ ਤੱਕ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਲਗਾਤਾਰ ਝੰਡਾ ਮਾਰਚ ਕੀਤਾ ਜਾ ਰਿਹਾ ਸੀ, ਝੰਡਾ ਮਾਰਚ ਦੇ ਸੰਘਰਸ਼ ਦਬਾਅ ਸਦਕਾ 02 ਅਪ੍ਰੈਲ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਵੱਲੋਂ ਮੋਰਚੇ ਦੀ ਸੂਬਾਈ ਲੀਡਰਸ਼ਿਪ ਨਾਲ ਮੀਟਿੰਗ ਕਰ ਕੇ ਮੋਰਚੇ ਦੀ ਸੂਬਾ ਕਮੇਟੀ ਦੇ ਨਾਮ 07 ਅਪ੍ਰੈਲ ਨੂੰ ਪੈਨਲ ਮੀਟਿੰਗ ਕਰਨ ਦਾ ਪੱਤਰ ਜਾਰੀ ਕੀਤਾ ਸੀ,ਪਰ ਸਬ-ਕਮੇਟੀ ਪੰਜਾਬ ਸਰਕਾਰ ਵੱਲੋਂ ਹਰ ਵਾਰ ਦੀ ਤਰ੍ਹਾਂ ਮੀਟਿੰਗ ਕਰਨ ਤੋਂ ਇੱਕ ਦਿਨ ਪਹਿਲਾਂ ਅਗਲੇ ਦਿਨਾਂ ਵਿੱਚ ਮੀਟਿੰਗ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਗਿਆ ਜਿਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਸਬ-ਕਮੇਟੀ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਦਰਜਨਾਂ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਅਕਾਲੀ ਦਲ ਵਿੱਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਬਿਜਲੀ ਕਾਮੇ 10 ਨੂੰ ਮੁੱਖ ਦਫ਼ਤਰ ਪਟਿਆਲਾ ਵਿਖੇ ਕਰਨਗੇ ਕਨਵੈਨਸ਼ਨ <br/>
Ad Position 24