ਸ਼ੇਰਪੁਰ, 7 ਅਪ੍ਰੈਲ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪਿੰਡ ਵਜ਼ੀਦਪੁਰ ਬਦੇਸਾ ਦੀ ਰਮਦਾਸੀਆ ਧਰਮਸਾਲਾ ਵਿੱਚ ਪਿੰਡ ਪੱਧਰੀ ਮੀਟਿੰਗ ਕਰਵਾਈ ਗਈ | ਇਹ ਮੀਟਿੰਗ ਸਰਕਲ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਬਦੇਸਾ ਅਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਰੀਬ 15 ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਜਥੇਦਾਰ ਨਾਥ ਸਿੰਘ ਹਮੀਦੀ ਵੱਲੋਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ | ਸਭਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਨਾਥ ਸਿੰਘ ਹਮੀਦੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਰਹੀ | ਇਸ ਮੌਕੇ ਬੇਅੰਤ ਕੌਰ ਬੀਹਲਾ, ਡਾ. ਕਰਨਵੀਰ ਸਿੰਘ ਘਨੌਰੀ, ਮਾ. ਹਰਬੰਸ ਸਿੰਘ ਸ਼ੇਰਪੁਰ, ਜਸਵਿੰਦਰ ਸਿੰਘ ਦੀਦਾਰਗੜ੍ਹ, ਅਜੀਤਪਾਲ ਸਿੰਘ ਪੰਜਗਰਾਈਆਂ, ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਕੀਪਾ ਪੰਜਗਰਾਈਆਂ, ਸੋਹਨਜੀਤ ਸਿੰਘ ਸੰਧੂ, ਕੁਲਵੰਤ ਸਿੰਘ ਜਗਦੇ, ਭੂਸ਼ਨ ਰਿਸ਼ੀ ਭਗਵਾਨਪੁਰਾ, ਡਾ. ਈਸਰਪਾਲ ਸਿੰਘ, ਦਰਸਨ ਸਿੰਘ ਬਾਰਾ, ਨਰਿੰਦਰ ਸਿੰਘ ਨੋਕੀ, ਦਰਸ਼ਨ ਸਿੰਘ ਮਡੇਰ, ਪ੍ਰਧਾਨ ਕਰਮਜੀਤ ਸਿੰਘ, ਸਰਬਜੀਤ ਸਿੰਘ, ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ, ਭਗਵਾਨ ਸਿੰਘ ਮਨਾਲ, ਰਵੀ ਬਦੇਸਾ, ਗੁਰਵਿੰਦਰ ਸਿੰਘ, ਅਰਸਦੀਪ ਸਿੰਘ, ਗਰੀਬ ਸਿੰਘ, ਅਮਰਦੀਪ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਨਰਿੰਦਰ ਸਿੰਘ ਚਹਿਲ, ਹਰਪਾਲ ਸਿੰਘ ਬੜੀ, ਮੇਜਰ ਸਿੰਘ, ਕਲਦੀਪ ਸਿੰਘ ਦਿਉਲ, ਬਲਵੰਤ ਸਿੰਘ ਪੰਜਗਰਾਈਆਂ, ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ |