10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਬਣੇ ਨਵੇਂ ਆਮ ਆਦਮੀ ਕਲੀਨਿਕ ਦਾ ਸ਼ਹਿਰ ਵਾਸੀਆਂ ਨੂੰ ਹੋਇਆ ਵੱਡਾ ਲਾਭ <br/>

Ad Position 21
No active advertisement
ਅਜੀਤ ਡੈਸਕ 08-04-2026
ਧੂਰੀ, 7 ਅਪ੍ਰੈਲ (ਭੁੱਲਰ, ਲਹਿਰੀ, ਧਾਂਦਰਾ) - ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ, ਜਿੱਥੇ ਰੋਜ਼ਾਨਾ ਸ਼ਹਿਰ ਵਾਸੀ ਆਪਣੇ ਟੈੱਸਟ ਕਰਵਾਉਣ ਅਤੇ ਬਿਮਾਰੀ ਦੀ ਦਵਾਈ ਲੈਣ ਲਈ ਪੁੱਜ ਰਹੇ ਹਨ | ਇਸ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ 107 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮ ਦੇ ਡਾਇਗਨੌਸਟਿਕ ਟੈੱਸਟ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਸਿਹਤ ਸੇਵਾਵਾਂ ਲਈ ਵੱਡੀ ਸਹੂਲਤ ਪ੍ਰਾਪਤ ਹੋਈ ਹੈ ਅਤੇ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬਚਤ ਹੋ ਰਹੀ ਹੈ | ਜ਼ਿਕਰਯੋਗ ਹੈ ਕਿ ਇਸ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ 28 ਮਾਰਚ ਨੂੰ ਵਰਚੂਅਲ ਤਰੀਕੇ ਨਾਲ ਕੀਤਾ ਗਿਆ ਸੀ | ਆਮ ਆਦਮੀ ਕਲੀਨਿਕ ਵਿੱਚ ਤਾਇਨਾਤ ਡਾ. ਰੀਮਸ਼ਾ ਫਾਰੂਕੀ ਨੇ ਦੱਸਿਆ ਕਿ ਕਲੀਨਿਕ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਪਹੁੰਚ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਨੂੰ ਲੋੜ ਅਨੁਸਾਰ ਟੈੱਸਟ ਅਤੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਸਾਰੇ ਮਰੀਜ਼ਾਂ ਨੂੰ ਗੁਣਵੱਤਾ ਯੁਕਤ ਸਿਹਤ ਸੇਵਾਵਾਂ ਦੇਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਨੇ ਹੋਰ ਦੱਸਿਆ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ, ਜਿਸ ਨਾਲ ਸਰਕਾਰੀ ਸਿਹਤ ਪ੍ਰਣਾਲੀ 'ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਧੂਰੀ ਵਿਕਾਸ ਮੰਚ ਨੇ ਡੀ.ਆਰ.ਐਮ. ਨੂੰ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਏ.ਪੀ. ਸਿੰਘ ਬਾਬਾ ਨੂੰ ਕੀਤਾ ਸਨਮਾਨਿਤ <br/>
Ad Position 24