ਭਵਾਨੀਗੜ੍ਹ, 7 ਅਪ੍ਰੈਲ, (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਅਰਵਿੰਦ ਖੰਨਾ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਤੋਂ ਇਲਾਵਾ ਹੋਰ ਆਗੂਆਂ ਸ਼ਿਰਕਤ ਕੀਤੀ | ਲੰਘੀ ਦੇਰ ਸ਼ਾਮ ਵੀ ਗੁਰੂ ਘਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪ੍ਰਸਿੱਧ ਕਥਾਵਾਚਕ ਅਤੇ ਢਾਡੀ ਸਿੰਘਾਂ ਨੇ ਗੁਰਬਾਣੀ ਸੁਣਾਂ ਕੇ ਸੰਗਤਾਂ ਨੂੰ ਨਿਹਾਲ ਕੀਤਾ | ਲਗਾਏ ਖ਼ੂਨਦਾਨ ਕੈਂਪ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਖ਼ੂਨਦਾਨ ਕੀਤਾ | ਇਸ ਮੌਕੇ 'ਤੇ ਰੁਪਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਕਾਕੜਾ, ਇਕਬਾਲ ਜੀਤ ਸਿੰਘ ਪੂਨੀਆ, ਪਰਮਜੀਤ ਕੌਰ ਵਿਰਕ, ਜਥੇ: ਇੰਦਰਜੀਤ ਸਿੰਘ ਤੂਰ, ਅਜੈਬ ਸਿੰਘ ਗਹਿਲਾਂ, ਗੁਰੂ ਘਰ ਦੇ ਮੈਨੇਜਰ ਜਗਜੀਤ ਸਿੰਘ ਜੱਗੀ ਸੰਗਤਪੁਰਾ, ਰਾਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਨਾਨਕਿਆਣਾ ਸਾਹਿਬ, ਪੂਰਨ ਸਿੰਘ ਸਕਰੌਦੀ, ਪ੍ਰਭਜੀਤ ਸਿੰਘ ਲੱਕੀ, ਬੰਟੀ ਢਿੱਲੋਂ, ਮਨਜੀਤ ਸਿੰਘ ਨਾਗਰਾ, ਪਿ੍ਤਪਾਲ ਸਿੰਘ ਨੋਪੀ , ਸੱਜਣ ਸਿੰਘ ਚੱਠਾ, ਦਲਜੀਤ ਸਿੰਘ ਜੀਤੀ, ਮਾਸਟਰ ਜੋਗਿੰਦਰ ਸਿੰਘ, ਭਾਈ ਸਤਿੰਦਰ ਪਾਲ ਸਿੰਘ ਗ੍ਰੰਥੀ, ਭਾਈ ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸਿਆਸੀ ਸਕੱਤਰ ਅਰਵਿੰਦ ਖੰਨਾ ਤੋਂ ਇਲਾਵਾ ਵੱਡਾ ਗਿਣਤੀ ਵਿਚ ਸੰਗਤਾਂ ਨੇ ਹਾਜ਼ਰ ਭਰੀ | ਇਸ ਤੋਂ ਇਲਾਵਾ ਪਿੰਡ ਫੱਗੂਵਾਲਾ ਦੇ ਗੁਰੂ ਘਰ ਵਿਖੇ ਇਸ ਦਿਹਾੜੇ ਨੂੰ ਲੈ ਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ |