ਸੁਨਾਮ ਊਧਮ ਸਿੰਘ ਵਾਲਾ, 7 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਐਨ.ਐਸ.ਐਸ. ਵਿਭਾਗ ਅਤੇ ਰੈੱਡ ਕਰਾਸ ਵਿਭਾਗ ਵੱਲੋਂ ਪਿ੍ੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਵਾਇਸ ਪਿ੍ੰਸੀਪਲ ਡਾਕਟਰ ਅੰਚਲਾਂ ਨੇ ਐਨ.ਐਸ.ਐਸ. ਵਲੰਟੀਅਰਜ਼ ਨੂੰ ਸਿਹਤ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਸਿਹਤ ਅਤੇ ਵਾਤਾਵਰਨ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਐਨ.ਐਸ.ਐਸ. ਵਿਭਾਗ ਅਤੇ ਰੈੱਡ ਕਰਾਸ ਵਿਭਾਗ ਵੱਲੋਂ ਸਾਂਝੇ ਤੌਰ ਤੇ ਪਾਰਕ ਵਿਚ ਬੂਟੇ ਲਗਾਏ ਗਏ | ਵਲੰਟੀਅਰਜ਼ ਨੇ ਵਿਸ਼ਵ ਸਿਹਤ ਦਿਵਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਚੰਗੀ ਸਿਹਤ ਲਈ ਚੰਗੀ ਖ਼ੁਰਾਕ ਦੀ ਵੀ ਲੋੜ ਹੈ | ਇਸ ਮੌਕੇ ਐਨ.ਐਸ.ਐਸ. ਵਿਭਾਗ ਵੱਲੋਂ ਪ੍ਰੋਫੈਸਰ ਗੁਰਪ੍ਰੀਤ ਸਿੰਘ ਅਤੇ ਰੈੱਡ ਕ੍ਰਾਸ ਵਿਭਾਗ ਵੱਲੋਂ ਪ੍ਰੋਫੈਸਰ ਮੁਖ਼ਤਿਆਰ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਡਾਕਟਰ ਮਨੀਤਾ ਜੋਸ਼ੀ, ਪ੍ਰੋਫੈਸਰ ਕਾਲਾ ਸਿੰਘ, ਡਾਕਟਰ ਮਨਪ੍ਰੀਤ ਕੌਰ ਹਾਂਡਾ, ਰਘਵੀਰ ਸਿੰਘ, ਗੁਰਮੁਖ ਸਿੰਘ ਅਤੇ ਵਿਜੇ ਕੁਮਾਰ ਆਦਿ ਮੌਜੂਦ ਸਨ |