ਸੁਨਾਮ ਊਧਮ ਸਿੰਘ ਵਾਲਾ, 7 ਅਪ੍ਰੈਲ (ਧਾਲੀਵਾਲ, ਭੁੱਲਰ) - ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸ਼ਾਮ ਸੁੰਦਰ ਦੀ ਅਗਵਾਈ ਵਿਚ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਅਤੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਏਡਜ਼ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਦੇ ਸਲੋਗਨ ਮੁਕਾਬਲੇ ਕਰਵਾਏ ਗਏ | ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾਕਟਰ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿਚ ਸਿਹਤਕ ਤੰਦਰੁਸਤੀ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ ਅਤੇ ਏਡਜ਼ ਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਰਹਿਣ ਲਈ ਪੇ੍ਰਰਿਤ ਕੀਤਾ | ਸਲੋਗਨ ਮੁਕਾਬਲੇ 'ਚ ਨਵਨੀਤ ਕੌਰ ਨੇ ਪਹਿਲਾ, ਪੂਜਾ ਰਾਣੀ ਦੂਜਾ ਸਥਾਨ ਹਾਸਲ ਕੀਤਾ | ਲੇਖ ਮੁਕਾਬਲਿਆਂ ਵਿਚ ਰਾਜਵਿੰਦਰ ਕੌਰ ਨੇ ਪਹਿਲਾ, ਸੀਮਾ ਖਾਨ ਨੇ ਦੂਜਾ ਅਤੇ ਮਨਪ੍ਰੀਤ ਕੌਰ ਅਤੇ ਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਪੇਂਟਿੰਗ ਮੁਕਾਬਲੇ ਵਿੱਚ ਹਰਪ੍ਰੀਤ ਕੌਰ ਨੇ ਪਹਿਲਾ, ਜਸਪਾਲ ਕੌਰ ਦੂਜਾ ਅਤੇ ਮਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਸ਼ਾਮ ਸੁੰਦਰ ਵੱਲੋਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਡਾਕਟਰ ਅਚਲਾ, ਸਹਾਇਕ ਪ੍ਰੋਫੈਸਰ ਨਰਦੀਪ ਸਿੰਘ, ਸਹਾਇਕ ਪ੍ਰੋਫੈਸਰ ਪ੍ਰਭਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ |