ਖਨੌਰੀ, 6 ਅਪ੍ਰੈਲ (ਬਲਵਿੰਦਰ ਸਿੰਘ ਥਿੰਦ)-ਵਿਧਾਨ ਸਭਾ ਹਲਕਾ ਲਹਿਰਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਖਨੌਰੀ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸੈਂਕੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਮੰਤਰੀ ਬਰਿੰਦਰ ਗੋਇਲ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਕਰਦਿਆਂ ਹੋਇਆਂ ਕਿਹਾ ਕਿ ਪਾਰਟੀ ਵਲੋਂ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਅਤੇ ਖ਼ੁਸ਼ਹਾਲੀ ਲਈ ਕੋਈ ਏਜੰਡਾ ਨਹੀਂ, ਵਿਰੋਧੀ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਿੱਥੇ ਪੰਜਾਬ ਦੇ ਵਿਕਾਸ ਤੇ ਖ਼ੁਸ਼ਹਾਲੀ ਦੀ ਗੱਲ ਕਰਦੀ ਹੈ ਉੱਥੇ ਹੀ ਵਿਰੋਧੀ ਪਾਰਟੀਆਂ ਕੋਲ ਆਪ ਨੂੰ ਕੋਸਣ ਤੋਂ ਸਿਵਾਏ ਕੋਈ ਹੋਰ ਕੰਮ ਨਹੀਂ ਹੈ | ਉਨ੍ਹਾਂ ਕਿਹਾ ਕਿ ਹਰ ਵਰਗ ਲਈ 600 ਯੂਨਿਟ ਬਿਜਲੀ ਮਾਫ਼ ਕਰਨਾ, 60,000 ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, ਅਪ੍ਰੈਲ ਮਹੀਨੇ ਤੋਂ ਮਹਿਲਾਵਾਂ ਦੇ ਖਾਤਿਆਂ ਵਿਚ ਹਜ਼ਾਰ ਅਤੇ ਪੰਦਰਾਂ ਸੌ ਰੁਪਏ ਪਾਉਣਾ ਤੋਂ ਇਲਾਵਾ ਸੂਬੇ ਨੂੰ ਭਿ੍ਸ਼ਟਾਚਾਰ ਅਤੇ ਨਸ਼ਾ ਮੁਕਤ ਕਰਨਾ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਆਮ ਆਦਮੀ ਪਾਰਟੀ ਦੇ ਇਤਿਹਾਸਿਕ ਕੰਮ ਹਨ, ਜਿਸ ਨੂੰ ਇਤਿਹਾਸ ਦੇ ਸੁਨਹਿਰੇ ਪੰਨਿਆਂ ਤੇ ਲਿਖਿਆ ਜਾਵੇਗਾ | ਇਸ ਦੌਰਾਨ ਉਨ੍ਹਾਂ ਵੱਖ-ਵੱਖ ਥਾਵਾਂ 'ਤੇ 'ਸ਼ਾਨਦਾਰ ਚਾਰ ਸਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ' ਦੇ ਤਹਿਤ 'ਸੰਵਾਦ' ਪ੍ਰੋਗਰਾਮ ਵਿਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਵੀ ਲੋਕਾਂ ਸਾਹਮਣੇ ਰੱਖਿਆ, ਦੂਜੇ ਪਾਸੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵਲੋਂ ਲਹਿਰੇ ਹਲਕੇ ਲਈ ਕੀਤੇ ਜਾ ਰਹੇ ਵਿਕਾਸ ਕੰਮਾਂ ਤੇ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖ਼ੁਸ਼ ਅਤੇ ਸੰਤੁਸ਼ਟ ਹਨ | 2027 ਦੀਆਂ ਚੋਣਾਂ ਲਈ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ | ਇਸ ਮੌਕੇ ਮੰਤਰੀ ਗੋਇਲ ਦੇ ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਵਿਸ਼ਾਲ ਕਾਂਸਲ ਬਲਾਕ ਪ੍ਰਧਾਨ, ਸੀਨੂੰ ਕਾਊਾਸਲ ਸੀਨੀਅਰ ਮੀਤ ਪ੍ਰਧਾਨ ਨਗਰ ਪੰਚਾਇਤ ਖਨੌਰੀ, ਸੰਜੇ ਸਿੰਗਲਾ, ਬੀਰਭਾਨ ਕਾਂਸਲ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਕਿ੍ਸ਼ਨ ਕੁਮਾਰ, ਹਰੀ ਰਾਮ, ਪਰਵੀਨ ਕੁਮਾਰ, ਬੰਤ ਰਾਮ, ਦੀਪਕ, ਹਰ ਭਗਵਾਨ, ਪ੍ਰੇਮ ਸਿੰਘ, ਸਤਨਾਮ ਸਿੰਘ, ਗੋਲੂ ਸਿੰਘ, ਨਿਰੰਜਨ ਸਿੰਘ, ਸੁਰਿੰਦਰ ਕੁਮਾਰ, ਜਗਦੀਸ਼ ਕੁਮਾਰ, ਓਮ ਪ੍ਰਕਾਸ਼, ਚਮਨ ਲਾਲ, ਭੁਪਿੰਦਰ, ਮਹੇਸ਼, ਰਜੇਸ਼, ਕਰਨ, ਬੰਤ ਰਾਮ, ਜੋਤ ਮਸੀਹ ਤੋਂ ਇਲਾਵਾ ਹੋਰ ਪਾਰਟੀ ਵਲੰਟੀਅਰ ਮੌਜੂਦ ਸਨ |