11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੜੇਮਾਰੀ ਅਤੇ ਬਰਸਾਤ ਨਾਲ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਲਈ ਕੀਤੀ ਮੁਆਵਜ਼ੇ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 08-04-2026
ਸੰਗਰੂਰ, 7 ਅਪ੍ਰੈਲ (ਧੀਰਜ ਪਸ਼ੋਰੀਆ, ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਮੁੱਖ ਮੰਤਰੀ ਪੰਜਾਬ ਤੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ | ਮੰਗ ਪੱਤਰ ਵਿੱਚ ਦੱਸਿਆ ਗਿਆ ਕਿ ਪੰਜਾਬ ਵਿੱਚ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ, ਕਿਸਾਨਾਂ ਦੀ ਇਹ ਤੀਸਰੀ ਫ਼ਸਲ ਹੈ ਜੋ ਪੰਜਾਬ ਵਿੱਚ ਲਗਾਤਾਰ ਖ਼ਰਾਬ ਹੋਈ ਹੈ ਇਸ ਲਈ ਸਰਕਾਰ ਨੂੰ ਤੁਰੰਤ ਗੁਰਦਾਵਰੀ ਅਤੇ ਮੁਆਵਜ਼ੇ ਵਾਸਤੇ ਲਿਖਿਆ ਹੈ | ਇਸ ਤੋਂ ਇਲਾਵਾ ਮੰਗ ਕੀਤੀ ਗਈ ਕਿ ਜ਼ਬਰਦਸਤੀ ਪ੍ਰੀਪੇਡ ਮੀਟਰ ਲਗਾਉਣੇ ਬੰਦ ਕੀਤੇ ਜਾਣ | ਹੁਣ ਤਾਂ ਕੇਂਦਰ ਸਰਕਾਰ ਨੇ ਵੀ ਕਿਹਾ ਹੈ ਕਿ ਖਪਤਕਾਰ ਦੀ ਮਰਜ਼ੀ ਨਾਲ ਹੀ ਪ੍ਰੀਪੇਡ ਮੀਟਰ ਲਾਉਣੇ ਹਨ | ਮੰਗ ਪੱਤਰ ਵਿੱਚ ਲਿਖਿਆ ਗਿਆ ਕਿ ਪੰਜਾਬ ਵਿੱਚ ਨਵੇਂ ਖੇਤੀ ਮੋਟਰ ਕਨੈੱਕਸ਼ਨ ਬੰਦ ਕੀਤਿਆਂ ਨੂੰ 10 ਸਾਲ ਹੋ ਗਏ ਹਨ, 10 ਸਾਲ ਪਹਿਲਾਂ ਕਿਸਾਨਾਂ ਤੋਂ ਬਿਜਲੀ ਮਹਿਕਮੇ ਦੇ ਖਾਤੇ ਵਿੱਚ ਪ੍ਰਤੀ ਕਿੱਲੋਵਾਟ 2000 ਦੇ ਹਿਸਾਬ ਨਾਲ ਰੁਪਏ ਜਮਾਂ ਕਰਵਾਏ ਹਨ ਇਸ ਲਈ ਕਿਸਾਨਾਂ ਨੂੰ ਜਲਦ ਤੋਂ ਜਲਦ ਕਨੈੱਕਸ਼ਨ ਦਿੱਤੇ ਜਾਣ ਇਸ ਦੇ ਨਾਲ ਹੀ ਦੋ ਸਾਲ ਪਹਿਲਾਂ ਸਰਕਾਰੀ ਅਦਾਰੇ ਮਾਰਕਫੈੱਡ ਵੱਲੋਂ ਡੀ.ਏ.ਪੀ. ਖਾਦ ਜੋ ਸਹਿਕਾਰੀ ਸੁਸਾਇਟੀਆਂ ਵਿੱਚ ਭੇਜਿਆ ਗਿਆ ਸੀ ਉਹ ਨਕਲੀ ਖਾਦ ਸੀ, ਜਿਨ੍ਹਾਂ ਦਾ ਕਿਸਾਨਾਂ ਨੂੰ ਨੁਕਸਾਨ ਹੋਇਆ ਹੈ, ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ੇ ਦੇ ਪੈਸੇ ਅਤੇ ਖਾਦ ਦੇ ਪੈਸੇ ਵੀ ਵਾਪਸ ਕੀਤੇ ਜਾਣ | ਸਰਕਾਰ ਦੀਆਂ ਗ਼ਲਤ ਨੀਤੀਆਂ ਕਾ ਨਾਲ ਕਿਸਾਨ ਮਜ਼ਦੂਰ ਸਿਰ ਚੜਿ੍ਹਆ ਕਰਜ਼ਾ ਪਹਿਲ ਦੇ ਆਧਾਰ 'ਤੇ ਸੂਬਾ ਅਤੇ ਕੇਂਦਰ ਸਰਕਾਰਾਂ ਕਰਜ਼ ਮਾਫ਼ ਕਰਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਭਾਦਸੋਂ, ਮੀਤ ਪ੍ਰਧਾਨ ਸੁਖਦੇਵ ਸਿੰਘ ਲੇਹਲ ਕਲਾਂ ਖ਼ਜ਼ਾਨਚੀ ਕਸ਼ਮੀਰ ਸਿੰਘ ਕਾਕੜਾ, ਜਨਰਲ ਸਕੱਤਰ ਗੁਰਤੇਜ ਸਿੰਘ ਡਸਕਾ, ਬਲਾਕ ਦਿੜ੍ਹਬਾ ਦੇ ਪ੍ਰਧਾਨ ਸੁਖਚੈਨ ਸਿੰਘ ਸਾਦੀ ਹਰੀ ਅਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਲਾਡਬੰਜਾਰਾ, ਜਰਨਲ ਸਕੱਤਰ ਭੀਮ ਸਿੰਘ ਘੜਿਆਲ, ਪੈੱ੍ਰਸ ਸਕੱਤਰ ਸੁਰਜੀਤ ਸਿੰਘ ਜਨਾਲ, ਬਲਕਿ ਲਹਿਰਾ ਗਾਗਾ ਦੇ ਪ੍ਰਧਾਨ ਗੁਰਲਾਲ ਸਿੰਘ ਜਲੂਰ ਅਤੇ ਮੀਤ ਪ੍ਰਧਾਨ ਗੁਰਮੀਤ ਸਿੰਘ ਗਿਧੜਿਆਣੀ, ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਘ ਰਾਏਧਰਾਣਾ ਅਤੇ ਜਰਨਲ ਸਕੱਤਰ ਗੁਰਤੇਜ ਸਿੰਘ ਡਸਕਾ ਬਲਾਕ ਭਵਾਨੀਗੜ੍ਹ ਪ੍ਰਧਾਨ ਕਰਨੈਲ ਸਿੰਘ ਕਾਕੜਾ ਮੀਤ ਪ੍ਰਧਾਨ ਤਾਰਾ ਸਿੰਘ ਕਕੜਾ ਜਰਨਲ ਸਕੱਤਰ ਕਸ਼ਮੀਰ ਸਿੰਘ ਕਾਕੜਾ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਆਰੀਆਭੱਟ ਕਾਲਜ ਦਾ ਸੀ.ਐੱਸ.ਈ. ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਪਿੰਡ ਕਰੋਦਾ ਵਿੱਚ ਬਾਬਾ ਜੀਰਮ ਨਾਥ ਮੰਦਰ ਵੱਲੋਂ ਪਹਿਲਾ ਕੁਸ਼ਤੀ ਦੰਗਲ ਕਰਵਾਇਆ <br/>
Ad Position 24