ਖਨੌਰੀ, 8 ਅਪ੍ਰੈਲ (ਬਲਵਿੰਦਰ ਸਿੰਘ ਥਿੰਦ) - ਖਨੌਰੀ ਦੇ ਵਾਰਡ ਨੰਬਰ 7, 8 ਅਤੇ 9 ਵਿੱਚ ਪਿਛਲੇ ਕਰੀਬ 10-12 ਦਿਨਾਂ ਤੋਂ ਪੀਣ ਵਾਲਾ ਦੂਸ਼ਿਤ ਪਾਣੀ ਸਪਲਾਈ ਕੀਤੇ ਜਾਣ ਕਾਰਨ ਲੋਕਾਂ ਦਾ ਗ਼ੁੱਸਾ ਫੂਟ ਪਿਆ, ਜਿਸ ਕਾਰਨ ਇਨ੍ਹਾਂ ਵਾਰਡਾਂ ਦੇ ਵਾਸੀਆਂ ਦੁਆਰਾ ਸੰਗਰੂਰ -ਦਿੱਲੀ ਮੁੱਖ ਮਾਰਗ ਦੇ ਪੁੱਲ ਹੇਠਾਂ ਕੈਥਲ ਮੋੜ ਤੇ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਧਰਨਾ ਲਗਾ ਕੇ ਆਵਾਜਾਈ ਜਾਮ ਕਰ ਦਿੱਤੀ | ਧਰਨੇ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ, ਨਗਰ ਪੰਚਾਇਤ ਅਤੇ ਵਾਟਰ ਸਪਲਾਈ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਹੋਇਆਂ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਦਾ ਪਿੱਟ ਸਿਆਪਾ ਕੀਤਾ ਗਿਆ | ਇਨ੍ਹਾਂ ਵਾਰਡਾਂ ਦੇ ਲੋਕਾਂ ਨੇ ਦੱਸਿਆ ਕਿ ਪਿਛਲੇ 10-12 ਦਿਨਾਂ ਤੋਂ ਉਨ੍ਹਾਂ ਦੇ ਘਰਾਂ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ, ਜਿਸ ਨਾਲ ਸਿਹਤ ਸੰਬੰਧੀ ਖ਼ਤਰੇ ਵੱਧ ਰਹੇ ਹਨ ਅਤੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਪਰ ਪ੍ਰਸ਼ਾਸਨ ਵੱਲੋਂ ਵਾਰ ਵਾਰ ਸ਼ਿਕਾਇਤਾਂ ਕੀਤੇ ਜਾਣ ਦੇ ਬਾਵਜੂਦ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਗਈ | ਇਸ ਕਾਰਨ ਉਨ੍ਹਾਂ ਨੂੰ ਮਜਬੂਰਨ ਧਰਨਾ ਦੇਣਾ ਪਿਆ | ਇਸੇ ਦੌਰਾਨ ਪੁਲਿਸ ਥਾਣਾ ਖਨੌਰੀ ਦੇ ਇੰਚਾਰਜ ਯੋਗੇਸ਼ ਗਰਗ ਨੇ ਮੌਕੇ'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ ਅਤੇ ਆਵਾਜਾਈ ਨੂੰ ਡਾਇਵਰਟ ਕਰ ਕੇ ਸੁਚੱਜੇ ਢੰਗ ਨਾਲ ਚਲਾਇਆ | ਲਗਭਗ ਇੱਕ ਘੰਟੇ ਤੱਕ ਧਰਨਾਕਾਰੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਇੱਥੇ ਜਾਮ ਲਗਾਈ ਰੱਖਿਆ, ਜਿਸ ਨਾਲ ਆਉਣ-ਜਾਣ ਵਾਲਿਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਮੌਕੇ 'ਤੇ ਪਹੁੰਚੇ ਨਗਰ ਪੰਚਾਇਤ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੀ ਵਾਟਰ ਸਪਲਾਈ ਮੋਟਰ ਦੀ ਡਰਾਈਵਰੀ ਟੁੱਟ ਕੇ ਡਿੱਗ ਗਈ ਹੈ, ਜਿਸ ਕਰ ਕੇ ਪਿਛਲੇ ਕੁੱਝ ਦਿਨਾਂ ਤੋਂ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ | ਬਾਅਦ ਵਿੱਚ ਵਾਰਡ ਨੰਬਰ 1 ਦੇ ਕੌਂਸਲਰ ਠੇਕੇਦਾਰ ਮਹਾਂਵੀਰ ਸਿੰਘ, ਵਾਰਡ ਨੰਬਰ 7 ਦੇ ਕੌਂਸਲਰ ਕੁਲਦੀਪ ਸਿੰਘ ਪੂਨੀਆਂ ਅਤੇ ਵਾਰਡ ਨੰਬਰ 8 ਦੇ ਕੌਂਸਲਰ ਜਸਵਿੰਦਰ ਸਿੰਘ ਜੱਸੂ ਨੇ ਮੌਕੇ 'ਤੇ
ਮਾਮਲਾ ਖਨੌਰੀ ਦੇ 7,8 ਅਤੇ 9 ਨੰਬਰ ਵਾਰਡਾਂ 'ਚ ਦੂਸ਼ਿਤ ਪਾਣੀ ਦੀ ਸਪਲਾਈ ਦਾ<br> ਖਨੌਰੀ ਦੇ ਤਿੰਨ ਵਾਰਡਾਂ ਵਿੱਚ ਪੀਣ ਵਾਲੇ ਦੂਸ਼ਿਤ ਪਾਣੀ ਦੀ ਸਪਲਾਈ ਖ਼ਿਲਾਫ਼ ਰੋਸ ਪ੍ਰਦਰਸ਼ਨ <br/>
ਅਜੀਤ ਡੈਸਕ
09-04-2026