08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਅਪ੍ਰੈਲ ਦੇ ਅੰਤ ਤੱਕ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਸੰਭਵ – ਰਿਪੂ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 09-04-2026
ਸੰਗਰੂਰ, 8 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਿਪਦਮਨ ਸਿੰਘ ਰਿਪੂ ਢਿੱਲੋਂ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਜ਼ਿਲ੍ਹੇ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਦੇ ਸਿਰਮੌਰ ਆਗੂ ਸਾਬਕਾ ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਜਥੇਬੰਦਕ ਢਾਂਚੇ ਵਿਚ ਇਸਤਰੀ ਅਕਾਲੀ ਦਲ, ਯੂਥ ਵਿੰਗ, ਵਿਦਿਆਰਥੀ ਵਿੰਗ ਨੂੰ ਵੀ ਸਰਗਰਮ ਕੀਤਾ ਜਾਵੇਗਾ | ਰਿਪੂ ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਵਿਚ ਸੱਤਾਧਾਰੀ ਧਿਰ ਆਪ ਖ਼ਿਲਾਫ਼ ਜੋ ਮਾਹੌਲ ਹੈ, ਉਸ ਦੇ ਮੱਦੇਨਜ਼ਰ ਪੰਜਾਬੀ ਪੰਥਕ ਤਾਕਤ ਵਜੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਸਮਰਥਨ ਦੇਣ ਦਾ ਮਨ ਬਣਾ ਚੁੱਕੇ ਹਨ ਕਿਉਂਕਿ ਲੋਕ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਤੋਂ ਪਹਿਲਾ ਹੀ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ | ਸੰਗਰੂਰ ਵਿਚ ਪਾਰਟੀ ਨੂੰ ਬੂਥ ਪੱਧਰ ਉੱਤੇ ਮਜ਼ਬੂਤ ਕਰਨ ਦਾ ਦਾਅਵਾ ਕਰਦਿਆਂ ਰਿਪੂ ਢਿੱਲੋਂ ਨੇ ਕਿਹਾ ਕਿ ਵਿਧਾਨ ਸਭਾ 2027 ਦੀ ਚੋਣਾਂ ਵਿਚ ਸੰਗਰੂਰ ਤੋਂ ਪਾਰਟੀ ਉਮੀਦਵਾਰ ਨੂੰ ਵੱਡੀ ਜਿੱਤ ਦਿਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਰਹੇਗਾ |


Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ 11 ਨੂੰ <br/> ਅਗਲੀ ਖ਼ਬਰ ਸਿਹਤ ਡਿਸਪੈਂਸਰੀ ਦੇ ਨਵੇਂ ਪਾਏ ਲੈਂਟਰ 'ਤੇ ਲਾਏ ਪੈਚ <br/>
Ad Position 24