ਸੁਨਾਮ ਊਧਮ ਸਿੰਘ ਵਾਲਾ, 8 ਅਪ੍ਰੈਲ (ਭੁੱਲਰ, ਧਾਲੀਵਾਲ)-ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਕਰਨਵੀਰ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਹੋਈ ਇਕ ਹੰਗਾਮੀ ਮੀਟਿੰਗ ਵਿਚ ਮਤਾ ਪਾਸ ਕਰ ਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬਲੌਂਗੀ ਦੇ ਸਿੱਖ ਅਜਾਇਬ ਘਰ ਵਿਚ ਲੱਗੇ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਕੁਝ ਅਣਪਛਾਤੇ ਅਨਸਰਾਂ ਵੱਲੋਂ ਭੰਨ ਤੋੜ ਕਰਨ ਦੇ ਰੋਸ ਵਜੋਂ ਅੱਜ ਆਪਣਾ ਨਿਆਇਕ ਅਤੇ ਮਾਲ ਅਦਾਲਤਾਂ ਦਾ ਕੰਮਕਾਜ ਠੱਪ ਰੱਖਿਆ ਗਿਆ | ਐਡਵੋਕੇਟ ਤੇਜਪਾਲ ਭਾਰਦਵਾਜ, ਬਿਕਰਮਜੀਤ ਸਿੰਘ ਗੁਰਾਇਆ, ਕੁਲਵੀਰ ਕੌਰ ਮਾਨ, ਵਰੁਨ ਕਾਂਸਲ ਆਦਿ ਨੇ ਇਸ ਘਿਨੌਣੀ ਹਰਕਤ ਦੀ ਸਖ਼ਤ ਨਿੰਦਿਆ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗਿ੍ਫ਼ਤਾਰ ਕਰ ਕੇ ਸਖ਼ਤ ਤੋਂ ਸਖ਼ਤ ਸਜਾ ਦਿਵਾਈ ਜਾਵੇ ਤਾਂ ਜੋ ਅਜਿਹੇ ਅਨਸਰ ਇਸ ਤਰਾਂ ਦੀ ਕਰਤੂਤ ਕਰਨ ਤੋਂ ਪਹਿਲਾਂ ਸੌ ਵਾਰ ਸੋਚਣ | ਇਸ ਮੌਕੇ ਐਡਵੋਕੇਟ ਰਵਿੰਦਰ ਭਾਰਦਵਾਜ, ਹਰਦੀਪ ਸਿੰਘ ਭਰੂਰ, ਨਵੀਨ ਗਰਗ, ਐੱਚ.ਐਮ.ਐਸ ਬੇਦੀ, ਪ੍ਰਵੀਨ ਜੈਨ, ਗੁਰਪ੍ਰੀਤ ਸਿੰਘ ਸਿੱਧੂ, ਅਰਸ਼ਦੀਪ ਭਾਰਦਵਾਜ, ਮਲਕੀਤ ਸਿੰਘ ਅਬਦਾਲ, ਰਣਜੀਤ ਸਿੰਘ ਬਖਸ਼ੀਵਾਲਾ, ਸੁਖਵਿੰਦਰ ਸਿੰਘ ਨਹਿਲ, ਵਰਿੰਦਰਪਾਲ ਸਿੰਘ ਚੱਠਾ, ਮਿੱਤ ਸਿੰਘ ਜਨਾਲ, ਕਿ੍ਸ਼ਨ ਸਿੰਘ ਭੁਟਾਲ, ਪ੍ਰਦੀਪ ਸਿੰਘ ਛਾਹੜ ਅਤੇ ਸੁਰਜੀਤ ਸਿੰਘ ਛਾਹੜ ਆਦਿ ਮੌਜੂਦ ਸਨ |