08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

20 ਮਈ ਨੂੰ ਜ਼ਿਲੇ੍ਹ ਭਰ ਦੇ ਭੱਠੇ ਬੰਦ ਕਰਨ ਦਾ ਫ਼ੈਸਲਾ-ਅਸ਼ਵਨੀ ਗਰਗ <br/>

Ad Position 21
No active advertisement
ਅਜੀਤ ਡੈਸਕ 09-04-2026
ਲਹਿਰਾਗਾਗਾ, 8 ਅਪ੍ਰੈਲ (ਅਸ਼ੋਕ ਗਰਗ)-ਭੱਠਾ ਮਾਲਕ ਐਸੋਸੀਏਸ਼ਨ ਬਲਾਕ ਲਹਿਰਾਗਾਗਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਅਸ਼ਵਨੀ ਗਰਗ ਆਸ਼ੂ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸੇਖੋਂ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਦੌਰਾਨ ਭੱਠਾ ਉਦਯੋਗ ਨਾਲ ਜੁੜੀਆਂ ਆ ਰਹੀਆਂ ਸਮੱਸਿਆਵਾਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਾਰੇ ਭੱਠਾ ਮਾਲਕਾਂ ਦੀ ਸਹਿਮਤੀ ਨਾਲ ਇਹ ਅਹਿਮ ਫ਼ੈਸਲਾ ਲਿਆ ਗਿਆ ਕਿ 20 ਮਈ ਤੋਂ ਜ਼ਿਲ੍ਹੇ ਦੇ ਸਾਰੇ ਭੱਠੇ ਬੰਦ ਰੱਖੇ ਜਾਣਗੇ | ਇਸ ਦੇ ਨਾਲ ਹੀ ਇਹ ਵੀ ਤੈਅ ਕੀਤਾ ਗਿਆ ਕਿ ਸਰਕਾਰੀ ਤੌਰ 'ਤੇ ਨਿਰਧਾਰਿਤ 8400 ਰੁਪਏ ਡੀ.ਸੀ ਰੇਟ ਅਨੁਸਾਰ ਹੀ ਇੱਟਾਂ ਦੀ ਵਿਕਰੀ ਕੀਤੀ ਜਾਵੇਗੀ ਅਤੇ ਕੋਈ ਵੀ ਭੱਠਾ ਮਾਲਕ ਇਸ ਦੀ ਉਲੰਘਣਾ ਨਹੀਂ ਕਰੇਗਾ | ਕੋਲੇ ਦੇ ਵਧ ਰਹੇ ਭਾਅ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ | ਮੀਟਿੰਗ ਵਿਚ ਮੌਜੂਦ ਸਾਰੇ ਭੱਠਾ ਮਾਲਕਾਂ ਨੇ ਇੱਕਜੁੱਟਤਾ ਦਿਖਾਉਂਦੇ ਹੋਏ ਇਸ ਫ਼ੈਸਲੇ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ | ਮੀਟਿੰਗ ਵਿਚ ਸਾਬਕਾ ਪ੍ਰਧਾਨ ਸੰਦੀਪ ਗਰਗ, ਰਾਧੇ ਗੋਇਲ, ਹਨੀ ਕੁਮਾਰ, ਸੰਦੀਪ ਦੀਪੂ, ਬਲਦੇਵ ਕਿ੍ਸ਼ਨ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਐਸੋਸੀਏਸ਼ਨ ਦੀ ਮੀਟਿੰਗ 11 ਨੂੰ <br/> ਅਗਲੀ ਖ਼ਬਰ ਸ਼ਹੀਦ ਦੇ ਬੁੱਤ ਦੀ ਭੰਨਤੋੜ ਦੇ ਰੋਸ ਵਜੋਂ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ <br/>
Ad Position 24