08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਗੁਰਦੁਆਰਾ ਸਿੰਘ ਸਭਾ ਵਲੋਂ 11 ਇਤਿਹਾਸਕ ਗੁਰੂ ਘਰਾਂ ਦੀ ਯਾਤਰਾ ਕਰਵਾਈ <br/>

Ad Position 21
No active advertisement
ਅਜੀਤ ਡੈਸਕ 09-04-2026
ਅਹਿਮਦਗੜ੍ਹ, 8 ਅਪੈ੍ਰਲ (ਸੁਖਜੀਤ ਸਿੰਘ ਖੇੜਾ)-ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਿੱਖ ਸੰਗਤਾਂ ਨੂੰ ਦਿੱਲੀ ਦੇ ਇਤਿਹਾਸਿਕ ਗੁਰਦੁਆਰਾ ਸਾਹਿਬਾਨਾਂ ਦੀ 2 ਦਿਨਾਂ ਯਾਤਰਾ ਕਰਵਾਈ ਗਈ ਜਿਸ ਦੌਰਾਨ ਸਵੇਰੇ ਗੁਰੂ ਘਰ ਦੇ ਵਜ਼ੀਰ ਭਾਈ ਰਵਿੰਦਰ ਸਿੰਘ ਜੀ ਵੱਲੋਂ ਅਰਦਾਸ ਬੇਨਤੀ ਕਰ ਯਾਤਰਾ ਆਰੰਭ ਕਰਦਿਆਂ ਏ.ਸੀ. ਲਗਜਰੀ ਬੱਸਾਂ ਰਾਹੀਂ ਸੰਗਤਾਂ ਨੂੰ ਲਿਜਾਇਆ ਗਿਆ | ਯਾਤਰਾ ਦੌਰਾਨ ਸੰਗਤਾਂ ਨੂੰ ਗੁਰਦੁਆਰਾ ਪੰਜੋਖੜਾ ਸਾਹਿਬ ਅੰਬਾਲਾ, ਗੁਰਦੁਆਰਾ ਮਜਨੂੰ ਦਾ ਟਿੱਲਾ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ ਦਿੱਲੀ, ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਸ਼ੀਸ਼ ਗੰਜ ਸਾਹਿਬ, ਗੁਰਦੁਆਰਾ ਮੋਤੀ ਬਾਗ਼, ਗੁਰਦੁਆਰਾ ਰਕਾਬਗੰਜ ਸਾਹਿਬ, ਗੁਰਦੁਆਰਾ ਨਾਨਕ ਪਿਆਓ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਮਹਿਰੋਲੀ, ਗੁਰਦੁਆਰਾ ਬਾਲਾ ਸਾਹਿਬ ਆਦਿ ਦੇ ਖੁੱਲੇ੍ਹ ਦਰਸ਼ਨ ਕਰਵਾਏ ਗਏ | ਯਾਤਰਾ ਦੌਰਾਨ ਸੰਗਤਾਂ ਕੀਰਤਨ ਕਰਦੀਆਂ ਨਾਮ ਜਪਦੀਆਂ ਆਪਣਾ ਜੀਵਨ ਸਫਲਾ ਕਰ ਰਹੀਆਂ ਸਨ | ਦਿੱਲੀ ਦੇ ਗੁਰੂ ਘਰਾਂ ਦੇ ਦਰਸ਼ਨਾਂ ਵਾਸਤੇ ਸੰਗਤਾਂ ਦੇ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਜਿਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਨਾਲ ਗਏ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਦੇ ਵਜ਼ੀਰ ਭਾਈ ਰਵਿੰਦਰ ਸਿੰਘ ਜੀ, ਮੁੱਖ ਸੇਵਾਦਾਰ ਭਾਈ ਗੁਲਾਬ ਸਿੰਘ, ਸੈਕਟਰੀ ਨਿਹਾਲ ਸਿੰਘ ਉੱਭੀ, ਖ਼ਜ਼ਾਨਚੀ ਮੋਹਨ ਸਿੰਘ, ਦਫ਼ਤਰ ਇੰਚਾਰਜ ਜਸਕਰਨ ਸਿੰਘ ਸੋਢੀ, ਸੀਨੀਅਰ ਮੀਤ ਪ੍ਰਧਾਨ ਡਾਕਟਰ ਜੋਰਾ ਸਿੰਘ, ਸਾਧੂ ਸਿੰਘ, ਬੇਅੰਤ ਸਿੰਘ ਸਰਾਉ, ਅਮਰੀਕ ਸਿੰਘ ਫਰਵਾਹਾ, ਬਲਵੀਰ ਸਿੰਘ ਸਪਰਾ, ਬਲਵੰਤ ਸਿੰਘ ਸੌਂਦ, ਹਰਜੀਤ ਸਿੰਘ ਜੀਤਾ, ਗੁਰਮੀਤ ਸਿੰਘ ਖ਼ਾਲਸਾ, ਕੁਲਦੀਪ ਸਿੰਘ ਦੀਪੀ, ਸਵਰਨ ਸਿੰਘ ਮਾਨ, ਭਗਵੰਤ ਸਿੰਘ ਉੱਭੀ, ਕੁਲਦੀਪ ਸਿੰਘ, ਡਾ. ਪਰਮਜੀਤ ਸਿੰਘ ਜੰਡਾਲੀ, ਮਾਸਟਰ ਭੁਪਿੰਦਰ ਸਿੰਘ, ਮਨਜੀਤ ਸਿੰਘ ਇੰਸਪੈਕਟਰ ਆਦਿ ਤੋਂ ਇਲਾਵਾ ਬੀਬੀਆਂ ਨੇ ਵੀ ਭਾਰੀ ਗਿਣਤੀ ਚ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਸ਼ੇਰਪੁਰ ਦੀ ਮੀਟਿੰਗ ਅਗਲੀ ਖ਼ਬਰ ਪੁਸ਼ਪਾ ਚੈਰੀਟੇਬਲ ਹੋਮਿਓਪੈਥਿਕ ਡਿਸਪੈਂਸਰੀ ਦੀ ਸ਼ੁਰੂਆਤ <br/>
Ad Position 24