08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 09-04-2026
ਸੁਨਾਮ ਊਧਮ ਸਿੰਘ ਵਾਲਾ, 8 ਅਪ੍ਰੈਲ (ਭੁੱਲਰ, ਧਾਲੀਵਾਲ)-ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦੀ ਮੀਟਿੰਗ ਮੰਚ ਦੇ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਲੌਂਗੀ ਦੇ ਸਿੱਖ ਅਜਾਇਬ ਘਰ 'ਚ ਸੁਨਾਮ ਸ਼ਹਿਰ ਦੇ ਜੰਮਪਲ ਅਤੇ ਜਲਿਆਂ ਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਭੰਨਤੋੜ ਕਰਨ ਦੀ ਸਖ਼ਤ ਨਿੰਦਿਆ ਕੀਤੀ ਗਈ | ਮੀਟਿੰਗ ਵਿਚ 21 ਅਪ੍ਰੈਲ ਨੂੰ ਸੰਗਰੂਰ ਵਿਖੇ ਗਦਰ ਪਾਰਟੀ ਦਾ ਸਥਾਪਨਾ ਦਿਵਸ ਮਨਾਉਣ ਨੂੰ ਲੈ ਕੇ ਵਿਚਾਰ ਚਰਚਾ ਕਰਨ ਉਪਰੰਤ ਨੇੜਲੇ ਪਿੰਡ ਬਖਸ਼ੀਵਾਲਾ ਦੇ ਸਰਕਾਰੀ ਹਾਈ ਸਕੂਲ ਦਾ ਨਾਂਅ ਗਦਰੀ ਸਹੀਦ ਬੀਬੀ ਗੁਲਾਬ ਕੌਰ ਦੇ ਨਾਂਅ 'ਤੇ ਰੱਖਣ ਨੂੰ ਲੈ ਕੇ ਜਥੇਬੰਦੀ ਦੇ ਇਕ ਵਫ਼ਦ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੂੰ ਮਿਲਣ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਸਾਹਿਤਕਾਰ ਰਾਕੇਸ਼ ਕੁਮਾਰ, ਪਵਨ ਕੁਮਾਰ ਸ਼ਰਮਾ, ਲਾਭ ਸਿੰਘ ਛਾਜਲਾ, ਗੁਰਦੀਪ ਸਿੰਘ ਲਹਿਰਾ, ਸੁਰਿੰਦਰ ਕੁਮਾਰ ਉੱਪਲ ਅਤੇ ਹਰਗੋਬਿੰਦ ਸਿੰਘ ਸ਼ੇਰਪੁਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਗੌੜਾ ਵਿਅਕਤੀ ਪੁਲਿਸ ਹਿਰਾਸਤ 'ਚੋਂ ਫ਼ਰਾਰ <br/> ਅਗਲੀ ਖ਼ਬਰ ਸਾਹਿਤ ਸਭਾ ਸ਼ੇਰਪੁਰ ਦੀ ਮੀਟਿੰਗ
Ad Position 24